ਵਿਦੇਸ਼

Corona in USA: ਅਮਰੀਕਾ ਵਿੱਚ Corona ਦਾ ਕਹਿਰ, 24 ਘੰਟਿਆਂ ਵਿੱਚ 1514 ਲੋਕਾਂ ਦੀ ਮੌਤ

Corona in USA: ਦੁਨੀਆ ਭਰ ਵਿਚ Coronavirus ਇਨਫੈਕਟਿਡ ਲੋਕਾਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਹੁਣ ਤੱਕ ਤਕਰੀਬਨ 200 ਦੇਸ਼ਾਂ ਵਿਚ ਫੈਲ ਚੁੱਕੇ ਵਾਇਰਸ ਨਾਲ 1,846,963 ਲੋਕ ਇਨਫੈਕਟਿਡ ਹਨ ਜਦਕਿ 114,247 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵਿਚ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। 18 ਲੱਖ ਤੋਂ ਵਧੇਰੇ ਇਨਫੈਕਟਿਡ ਲੋਕਾਂ ਵਿਚੋਂ ਇਕੱਲੇ ਅਮਰੀਕਾ ਵਿਚ 556,044 ਲੋਕ ਇਨਫੈਕਟਿਡ ਹਨ।

ਇਹ ਵੀ ਪੜ੍ਹੋ: Corona Worldwide Updates: ਦੁਨੀਆਂ ਭਰ ਵਿੱਚ Corona ਦਾ ਕਹਿਰ ਜਾਰੀ, ਇਨਫੈਕਟਡ ਮਰੀਜ਼ਾਂ ਦੀ ਗਿਣਤੀ 16,98,400 ਤੋਂ ਪਾਰ

ਅਮਰੀਕਾ ਵਿਚ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਕਮੀ ਨਹੀਂ ਹੋ ਰਹੀ। ਪਿਛਲੇ 24 ਘੰਟਿਆਂ ਵਿਚ ਇੱਥੇ Coronavirus ਨਾਲ 1,514 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਪੂਰੇ ਦੇਸ਼ ਵਿਚ ਮੌਤ ਦਾ ਅੰਕੜਾ 22 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। Coronavirus ਦੇ ਇਨਫੈਕਸ਼ਨ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਜੌਨ ਹਾਪਕਿਨਜ਼ ਯੂਨੀਵਰਸਿਟੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਮਰੀਕਾ ਵਿਚ ਹੁਣ ਤੱਕ 22,073 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਸਭ ਤੋਂ ਵਧੇਰੇ ਮੌਤਾਂ ਇਕੱਲੇ ਨਿਊਯਾਰਕ ਸ਼ਹਿਰ ਵਿਚ ਹੋਈਆਂ ਜਿੱਥੇ 6,898 ਲੋਕ ਮਾਰੇ ਜਾ ਚੁੱਕੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago