ਵਿਦੇਸ਼

International News: ਅਮਰੀਕਾ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ, ਚੀਨ ਦੀਆਂ 11 ਵਪਾਰਕ ਕੰਪਨੀਆਂ ਤੇ ਲਗਾਈ ਪਾਬੰਦੀ

International News: ਅਮਰੀਕਾ ਨੇ ਚੀਨ ਦੀਆਂ 11 ਕੰਪਨੀਆਂ ‘ਤੇ ਵਪਾਰ ਪਾਬੰਦੀਆਂ ਲਗਾਈਆਂ ਹਨ। ਇਨ੍ਹਾਂ ਕੰਪਨੀਆਂ ਖ਼ਿਲਾਫ ਚੀਨ ਦੇ ਮੁਸਲਮਾਨ ਜਨਸੰਖਿਆ ਵਾਲੇ ਸ਼ਿਨਜਿਆੰਗ ਖ਼ੇਤਰ ਵਿਚ ਮਨੁੱਖੀ ਅਧਿਕਾਰ ਉਲੰਘਣ ਦੇ ਮਾਮਲਿਆਂ ਵਿਚ ਸ਼ਾਮਲ ਹੋਣ ਦੀਆਂ ਸ਼ਿਕਾਇਤਾਂ ਹਨ। ਅਮਰੀਕਾ ਵੱਲੋਂ ਸੋਮਵਾਰ ਨੂੰ ਘੋਸ਼ਿਤ ਇਹ ਪਾਬੰਦੀ ਚੀਨ ‘ਤੇ ਦਬਾਅ ਬਣਾਉਣ ਦੀ ਨਵੀਂ ਕੋਸ਼ਿਸ਼ ਹੈ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ‘ਤੇ ਇਸ ਖ਼ੇਤਰ ਵਿਚ ਮੁਸਲਮਾਨ ਘੱਟ ਗਿਣਤੀਆਂ ਨਾਲ ਬਦਸਲੂਕੀ, ਬੰਧੂਆ ਮਜ਼ਦੂਰੀ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਹਿਰਾਸਤ ਵਿਚ ਰੱਖਣ ਦੇ ਦੋਸ਼ ਲੱਗਦੇ ਰਹੇ ਹਨ।

Corona Vaccine Updates: Corona Vaccine ਦੇ ਦੂਜੇ ਪੜਾਅ ਦਾ ਨਿਰੀਖਣ ਹੋਇਆ ਸਫ਼ਲ, ਰੁਕ ਸਕਦਾ ਹੈ Corona ਦਾ ਕਹਿਰ, ਆਕਸਫੋਰਡ ਨੇ ਕੀਤਾ ਦਾਅਵਾ

ਅਮਰੀਕਾ ਅਤੇ ਚੀਨ ਦੇ ਸਬੰਧਾਂ ਵਿਚ ਗਿਰਾਵਟ ਕਾਰਣਾਂ ਵਿਚ ਮਨੁੱਖੀ ਅਧਿਕਾਰ, ਵਪਾਰ ਅਤੇ ਤਕਨਾਲੋਜੀ ਦੇ ਨਾਲ-ਨਾਲ ਸ਼ਿਨਜਿਆੰਗ ਖ਼ੇਤਰ ਦਾ ਮੁੱਦਾ ਵੀ ਸ਼ਾਮਲ ਹੈ। ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਇਨ੍ਹਾਂ ਦੋਸ਼ਾਂ ਦੇ ਚਲਦੇ ਚੀਨ ਦੇ 4 ਅਧਿਕਾਰੀਆਂ ‘ਤੇ ਵੀ ਪਾਬੰਦੀਆਂ ਲਗਾਈਆਂ ਹਨ। ਉਥੇ ਹੀ ਜਵਾਬੀ ਕਾਰਵਾਈ ਵਿਚ ਬੀਜਿੰਗ ਨੇ ਉਸ ਦੇ ਮਨੁੱਖੀ ਅਧਿਕਾਰ ਰਿਕਾਰਡ ਦਾ ਵਿਰੋਧ ਕਰਣ ਵਾਲੇ ਅਮਰੀਕਾ ਦੇ 4 ਸੈਨੇਟਰਾਂ ‘ਤੇ ਜੁਰਮਾਨਾ ਲਗਾਉਣ ਦੀ ਘੋਸ਼ਣਾ ਕੀਤੀ ਹੈ।

ਅਮਰੀਕਾ ਦੇ ਵਣਜ ਵਿਭਾਗ ਨੇ ਕਿਹਾ ਕਿ ਪਾਬੰਦੀਸ਼ੁਦਾ ਸੂਚੀ ਵਿਚ ਪਾਏ ਜਾਣ ਨਾਲ ਇਨ੍ਹਾਂ 11 ਕੰਪਨੀਆਂ ਦੀ ਅਮਰੀਕੀ ਸਾਮਾਨ ਅਤੇ ਤਕਨਾਲੋਜੀ ਤੱਕ ਪਹੁੰਚ ਸੀਮਿਤ ਹੋਵੇਗੀ। ਹਾਲਾਂਕਿ ਵਿਭਾਗ ਨੇ ਇਸ ਗੱਲ ਦੀ ਜਾਣਕਾਰੀ ਨਹੀਂ ਦਿੱਤੀ ਕਿ ਇਸ ਨਾਲ ਕਿਨ੍ਹਾਂ ਸਾਮਾਨਾਂ ‘ਤੇ ਪ੍ਰਭਾਵ ਪਵੇਗਾ। ਅਮਰੀਕਾ ਦੇ ਵਾਣਿਜ ਮੰਤਰੀ ਵਿਲਬਰ ਰਾਸ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਪਾਬੰਦੀਆਂ ਇਹ ਯਕੀਨੀ ਕਰਣਗੀਆਂ ਕਿ ਚੀਨ ਦੀ ਕਮਿਊਨਿਸਟ ਪਾਰਟੀ ਉੱਥੇ ਦੇ ਕਮਜ਼ੋਰ ਮੁਸਲਮਾਨ ਘੱਟ ਗਿਣਤੀਆਂ ਖ਼ਿਲਾਫ ਅਮਰੀਕੀ ਸਾਮਾਨ ਅਤੇ ਤਕਨਾਲੋਜੀ ਦੀ ਵਰਤੋ ਨਾ ਕਰ ਸਕੇ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago