Worldwide Corona Updates: ਦੁਨੀਆ ਭਰ ਵਿੱਚ ਲਗਾਤਾਰ ਵੱਧ ਰਿਹਾ Corona ਦਾ ਕਹਿਰ, ਦੁਨੀਆਂ ਭਰ ‘ਚ ਡੇਢ ਕਰੋੜ ਦੇ ਨੇੜੇ ਪਹੁੰਚਿਆਂ ਮਰੀਜ਼ਾਂ ਦਾ ਅੰਕੜਾ

worldwide-corona-daily-updates
Worldwide Corona Updates: ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਮਹਾਮਾਰੀ ਨੇ ਜ਼ਿੰਦਗੀ ਬੇਹਾਲ ਕੀਤੀ ਹੋਈ ਹੈ। ਹੁਣ ਤਕ ਵਿਸ਼ਵ ‘ਚ 213 ਦੇਸ਼ ਕੋਰੋਨਾ ਵਾਇਰਸ ਦੀ ਲਪੇਟ ‘ਚ ਹਨ। ਪਿਛਲੇ 24 ਘੰਟਿਆਂ ‘ਚ 2 ਲੱਖ 18 ਹਜ਼ਾਰ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਏ ਤੇ 4,296 ਲੋਕਾਂ ਦੀ ਮੌਤ ਹੋ ਗਈ। ਵਰਲਡੋਮੀਟਰ ਮੁਤਾਬਕ ਦੁਨੀਆਂ ‘ਚ ਇਕ ਕਰੋੜ 46 ਲੱਖ ਤੋਂ ਜ਼ਿਆਦਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ ਛੇ ਲੱਖ, ਅੱਠ ਹਜ਼ਾਰ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Corona Updates: ਦੁਨੀਆਂ ਭਰ ਵਿੱਚ Corona ਦੇ ਕੇਸਾਂ ਵਿੱਚ ਹੋ ਰਿਹਾ ਲਗਾਤਾਰ ਵਾਧਾ, ਸਿਰਫ 100 ਘੰਟਿਆਂ ਵਿੱਚ 10 ਲੱਖ ਕੇਸ

ਹੁਣ ਤਕ ਕਰੀਬ 87 ਲੱਖ ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ। ਇਸ ਦੇ ਬਾਵਜੂਦ ਦੁਨੀਆਂ ਭਰ ‘ਚ ਕਰੀਬ 52 ਲੱਖ ਐਕਟਿਵ ਕੇਸ ਹਨ ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਅਮਰੀਕਾ ਅਜੇ ਵੀ ਪਹਿਲੇ ਨੰਬਰ ‘ਤੇ ਹੈ। ਜੱਥੇ ਹੁਣ ਤਕ 38.96 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ, ਜਦਕਿ ਇਕ ਲੱਖ, 43 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਅਮਰੀਕਾ ‘ਚ ਪਿਛਲੇ 24 ਘੰਟਿਆਂ ਚ 63 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਜਦਕਿ 392 ਲੋਕਾਂ ਦੀ ਮੌਤ ਹੋ ਗਈ। ਓਧਰ ਬ੍ਰਾਜ਼ੀਲ ‘ਚ ਵੀ ਕੋਰੋਨਾ ਕਹਿਰ ਬਰਕਰਾਰ ਹੈ। ਜਿੱਥੇ ਇਨਫੈਕਟਡ ਲੋਕਾਂ ਦੀ ਗਿਣਤੀ 21 ਲੱਖ ਤੋਂ ਪਾਰ ਪਹੁੰਚ ਗਈ ਤੇ 79 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ