ਇਟਲੀ ਦੇ ਵਿੱਚ 27 ਮਨਾਇਆ ਜਾਵੇਗਾ 550ਵਾਂ ਪ੍ਰਕਾਸ਼ ਪੁਰਬ

italy-550th-parkash-purab

ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਰੀ ਦੁਨੀਆ ਦੇ ਵਿੱਚ ਬੜੀ ਹੀ ਧੂਮ ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਇਟਲੀ ਵਿੱਚ ਵੀ ਕਈ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਵੱਲੋਂ ਨਗਰ ਕੀਰਤਨ ਅਤੇ ਹੋਰ ਵਿਸ਼ਾਲ ਧਾਰਮਿਕ ਦੀਵਾਨ ਸਜਾ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਸੰਗਤਾਂ ਨਾਲ ਸਾਂਝੀ ਕੀਤੀ ਜਾ ਰਹੀ ਹੈ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਹੀ ਪਹਿਲੀ ਵਾਰ ਭਾਰਤੀ ਅੰਬੈਂਸੀ ਰੋਮ ਅਤੇ ਭਾਰਤੀ ਸੰਸਕ੍ਰਿਤੀ ਸਬੰਧੀ ਪਰੀਸ਼ਦ ਨਵੀਂ ਦਿੱਲੀ ਵੱਲੋਂ ਸਤਿਗੁਰੂ ਨਾਨਕ ਦੇਵ ਦੇ 550ਵੇਂ ਆਗਮਨ ਪੁਰਬ ਇਟਲੀ ਦੀ ਰਾਜਧਾਨੀ ਰੋਮ ਸਥਿਤ ਮੈਡਮ ਰੀਨਤ ਸੰਧੂ ਰਾਜਦੂਤ ਭਾਰਤੀ ਅੰਬੈਂਸੀ ਰੋਮ ਦੀ ਰਹਾਇਸ਼ ਵਿਖੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ 27 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।

ਜ਼ਰੂਰ ਪੜ੍ਹੋ: ਜ਼ਿਮਨੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਪਿੱਛੇ

ਇਸ ਪਵਿੱਤਰ ਦਿਹਾੜੇ ਦੇ ਸਮਾਗਮ ਦੇ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ ਆਪਣੇ ਸਬਦ-ਕੀਰਤਨ ਰਾਹੀਂ ਨਿਹਾਲ ਕਰਨਗੇ। ਭਾਰਤੀ ਅੰਬੈਂਸੀ ਰੋਮ ਦੇ ਸਮੁੱਚੇ ਸਟਾਫ਼ ਮੈਂਬਰਾਂ ਨੇ ਇਲਾਕੇ ਭਰ ਦੀਆਂ ਸਿੱਖ ਸੰਗਤਾਂ ਨੂੰ ਇਸ ਗੁਰਪੁਰਬ ਵਿੱਚ ਹੁੰਮ-ਹੁੰਮਾਂ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।ਇਸ ਗੁਰਪੁਰਬ ਸਮਾਗਮ ਮੌਕੇ ਸਭ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤੇਗਾ।