ਜਗਮੀਤ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੇ ਜਾਣੋ ਕੀ ਹੈ ਕੈਨੇਡੀਅਨ ਲੋਕਾਂ ਦੀ ਰਾਇ

jagmeet singh

ਕੈਨੇਡਾ ਦੇ ਵਿੱਚ ਪ੍ਰਧਾਨ ਮੰਤਰੀ ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਕਾਫੀ ਹਲਚਲ ਹੁੰਦੀ ਦਿਖਾਈ ਦੇ ਰਹੀ ਹੈ। ਇਹਨਾਂ ਚੋਣਾਂ ਨੂੰ ਲੈ ਕਿ ਕੈਨੇਡਾ ਦੀ ਗਲੋਬਲ ਨਿਊਜ਼ ਨੇ 11 ਸਤੰਬਰ ਤੋਂ 13 ਸਤੰਬਰ ਤੱਕ ਇੱਕ ਸਰਵੇ ਕੀਤਾ। ਜਿਸ ਦੇ ਨਤੀਜੇ ਵਿੱਚ ਜਸਟਿਨ ਟਰੂਡੋ ਨੇ ਸਭ ਤੋਂ ਵੱਧ 37 ਫੀਸਦੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਕੇ ਸਰਵੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸਰਵੇ ਵਿੱਚ ਨਿਊ ਡੇਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਨੇ ਸਿਰਫ਼ 10 ਫੀਸਦੀ ਲੋਕਾਂ ਨੂੰ ਆਪਣੇ ਵੱਲ ਖਿੱਚ ਸਕੇ।

jagmeet singh

ਗਲੋਬਲ ਨਿਊਜ਼ ਦੁਆਰਾ ਕੀਤੇ ਗਏ ਇਸ ਸਰਵੇ ਅਨੁਸਾਰ ਕੰਜ਼ਰਵੇਟਿਵ ਪਾਰਟੀ ਦੇ ਪ੍ਰਧਾਨ ਐਂਡ੍ਰਿਊ ਸ਼ੀਅਰ ਨੇ 30 ਫੀਸਦੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਜਿਸ ਕਰਕੇ ਪ੍ਰਧਾਨ ਮੰਤਰੀ ਦੀਆਂ ਚੋਣਾਂ ਨੂੰ ਲੈ ਕੇ ਕੈਨੇਡਾ ਦੇ ਵਿੱਚ ਲਿਬਰਲ ਆਗੂ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੰਜ਼ਰਵੇਟਿਵ ਪਾਰਟੀ ਦੇ ਪ੍ਰਧਾਨ ਐਂਡ੍ਰਿਊ ਸ਼ੀਅਰ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਸਕਦੀ ਹੈ।

ਜ਼ਰੂਰ ਪੜ੍ਹੋ: ਪੰਜਾਬੀ ਗਾਇਕ ਐਲੀ ਮਾਂਗਟ ਨੂੰ ਕੋਰਟ ਨੇ ਦਿੱਤੀ ਜ਼ਮਾਨਤ

ਤੁਹਾਨੂੰ ਦੱਸ ਦੇਈਏ ਕਿ ਇਸ ਤਰਾਂ ਹੀ ਅਗਸਤ ਦੇ ਵਿੱਚ ਇੱਕ ਸਰਵੇ ਕੀਤਾ ਗਿਆ ਸੀ। ਜਿਸ ਵਿੱਚ ਇੱਕ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਸੀ। ਉਸ ਸਰਵੇ ਅਨੁਸਾਰ ਲਿਬਰਲ ਆਗੂ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੂਜੇ ਸਥਾਨ ਤੇ ਸਨ ਅਤੇ ਕੰਜ਼ਰਵੇਟਿਵ ਪਾਰਟੀ ਦੇ ਪ੍ਰਧਾਨ ਐਂਡ੍ਰਿਊ ਸ਼ੀਅਰ ਪਹਿਲੇ ਸਥਾਨ ਤੇ ਸਨ। ਨਿਊ ਡੇਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਨੂੰ ਸਿਰਫ 5 ਫੀਸਦੀ ਵੋਟਾਂ ਹੀ ਪਈਆਂ ਸਨ।