News

ਰਾਤ ਨੂੰ ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਨੂੰ ਕੁੱਟ ਕੁੱਟ ਕੇ ਜਾਣੋ ਮਾਰੀਆ

ਸ੍ਰੀ ਮੁਕਤਸਰ ਸਾਹਿਬ: ਜਗਰਾਓਂ ਤੋਂ ਸੋਸ਼ਲ ਮੀਡੀਆ ‘ਤੇ ਬਣੀ ਆਪਣੀ ਪ੍ਰੇਮਿਕਾ ਨੂੰ ਮਿਲਣ ਮਲੋਟ ਪੁੱਜੇ ਨੌਜਵਾਨ ਨੂੰ ਕੁੜੀ ਦੇ ਚਚੇਰੇ ਭਰਾਵਾਂ ਨੇ ਖੂਬ ਕੁਟਾਪਾ ਚਾੜ੍ਹਿਆ। ਕੁੱਟ-ਮਾਰ ਜ਼ਿਆਦਾ ਹੋਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਦੇਹੜਕਾ (ਜਗਰਾਓਂ) ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਗੁਰਪ੍ਰੀਤ ਕਰੀਬ ਡੇਢ ਮਹੀਨਾ ਪਹਿਲਾਂ ਸਾਊਦੀ ਅਰਬ ਤੋਂ ਪਰਤਿਆ ਸੀ। ਵੀਹ ਕੁ ਦਿਨ ਪਹਿਲਾਂ ਮੋਬਾਈਲ ਐਪ ਜ਼ਰੀਏ ਉਸ ਦਾ ਸੰਪਰਕ ਮਲੋਟ ਨੇੜਲੇ ਪਿੰਡ ਬਲੋਚਕੇਰਾ ਦੀ ਕੁੜੀ ਨਾਲ ਹੋ ਗਿਆ। ਕੁੜੀ ਦੇ ਮਾਪੇ ਹਫ਼ਤੇ ਲਈ ਬਾਹਰ ਗਏ ਹੋਏ ਸਨ ਤਾਂ ਗੁਰਪ੍ਰੀਤ ਸਿੰਘ ਆਪਣੇ ਦੋਸਤ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਕੁੜੀ ਪਿੰਡ ਪੁੱਜ ਗਿਆ। ਲੜਕੀ ਦੀ ਦਾਦੀ ਨੇ ਘਰ ’ਚ ਇਕੱਲੀਆਂ ਹੋਣ ਕਰਕੇ ਆਪਣੇ ਵੱਡੇ ਲੜਕੇ ਬਖਸ਼ੀਸ਼ ਸਿੰਘ ਦੇ ਪੁੱਤਰ ਬਲਜੀਤ ਸਿੰਘ ਨੂੰ ਘਰ ਸੌਣ ਲਈ ਬੁਲਾਇਆ ਹੋਇਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਨਾਕੇ ਤੇ ਫੜਿਆ ਹੈਂਡ ਗ੍ਰਨੇਡ, ਧਮਾਕਾ ਕਰਨ ਦੀ ਸੀ ਸਾਜਿਸ਼

ਮਲੋਟ ਦੇ ਐਸਪੀ ਇਕਬਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੁਰਪ੍ਰੀਤ ਸਿੰਘ ਕਰੀਬ ਸਾਢੇ 11 ਵਜੇ ਲੜਕੀ ਦੇ ਘਰ ਗਿਆ। ਉਸ ਦਾ ਦੋਸਤ ਖੇਤਰ ਵਿੱਚ ਇੱਕ ਪਟਰੋਲ ਪੰਪ ’ਤੇ ਉਸ ਦੀ ਉਡੀਕ ’ਚ ਬੈਠ ਗਿਆ। ਘਰ ’ਚ ਓਪਰਾ ਬੰਦਾ ਵੜਨ ’ਤੇ ਬਲਜੀਤ ਸਿੰਘ ਜਾਗ ਗਿਆ। ਉਸ ਨੇ ਆਪਣੇ ਦੋ ਭਰਾਵਾਂ ਖ਼ੁਸ਼ਪ੍ਰੀਤ ਸਿੰਘ ਤੇ ਗੁਰਜੀਤ ਸਿੰਘ ਨੂੰ ਫੋਨ ਕਰ ਕੇ ਸੱਦ ਲਿਆ। ਇਸ ਮਗਰੋਂ ਤਿੰਨੇ ਭਰਾਵਾਂ ਨੇ ਘਰ ਅੰਦਰੋਂ ਗੁਰਪ੍ਰੀਤ ਸਿੰਘ ਨੂੰ ਫੜ ਲਿਆ ਤੇ ਉਸ ਦੀ ਕੁੱਟਮਾਰ ਕੀਤੀ।

ਲੜਕੀ ਦੇ ਭਰਾਵਾਂ ਨੇ ਕੁਲਵੰਤ ਸਿੰਘ ਨੂੰ ਗੁਰਪ੍ਰੀਤ ਨੂੰ ਘਰੋਂ ਲਿਜਾਣ ਲਈ ਆਖਿਆ ਪਰ ਉਸ ਨੇ ਨਾਂਹ ਕਰ ਦਿੱਤੀ। ਇਸ ਮਗਰੋਂ ਲੜਕੀ ਦੇ ਭਰਾ ਉਸ ਨੂੰ ਮੋਟਰਸਾਈਕਲ ’ਤੇ ਪੈਟਰੋਲ ਪੰਪ ’ਤੇ ਛੱਡ ਗਏ। ਕੁਲਵੰਤ ਸਿੰਘ ਉਸ ਨੂੰ ਸਰਕਾਰੀ ਹਸਪਤਾਲ ਮਲੋਟ ਲੈ ਗਿਆ ਜਿੱਥੇ ਗੁਰਪ੍ਰੀਤ ਸਿੰਘ ਨੇ ਦਮ ਤੋੜ ਦਿੱਤਾ। ਐਸਪੀ ਨੇ ਦੱਸਿਆ ਕਿ ਕੁਲਵੰਤ ਸਿੰਘ ਨੇ ਗੁਰਪ੍ਰੀਤ ਨੂੰ ਹਸਪਤਾਲ ਦਾਖ਼ਲ ਕਰਵਾਉਣ ਸਮੇਂ ਝੂਠੀ ਜਾਣਕਾਰੀ ਦਰਜ ਕਰਵਾਈ ਪਰ ਉਸ ਦੀ ਮੌਤ ਤੋਂ ਬਾਅਦ ਪੁਲਿਸ ਨੂੰ ਸੱਚ ਦੱਸਿਆ। ਕੁਲਵੰਤ ਸਿੰਘ ਦੇ ਬਿਆਨਾਂ ’ਤੇ ਬਲਜੀਤ ਸਿੰਘ, ਖੁਸ਼ਪ੍ਰੀਤ ਸਿੰਘ ਤੇ ਗੁਰਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago