ਮਸ਼ਹੂਰ ਕਾਮੇਡੀਅਨ ਤੇ ਅਦਾਕਾਰ ਕਪਿਲ ਸ਼ਰਮਾ ਦੇ ਘਰ ਆਉਣ ਵਾਲੀਆਂ ਖੁਸ਼ੀਆਂ

kapil-sharma-reveals-the-preparations

ਭਾਰਤ ਦੇ ਮਸ਼ਹੂਰ ਕਾਮੇਡੀਅਨ ਤੇ ਅਦਾਕਾਰ ਕਪਿਲ ਸ਼ਰਮਾ ਦਾ ਘਰ ਖੁਸ਼ੀਆਂ ਨਾਲ ਭਰਨ ਵਾਲਾ ਹੈ। ਜਿਸ ਦਾ ਖੁਲਾਸਾ ਉਹਨਾਂ ਨੇ ਆਪ ਕੀਤਾ ਹੈ। ਕਪਿਲ ਸ਼ਰਮਾ ਨੇ ਹਾਲ ਹੀ ਵਿੱਚ ਇਸ ਗੱਲ ਦਾ ਐਲਾਨ ਕੀਤਾ ਕਿ ਜਲਦ ਹੀ ਉਨ੍ਹਾਂ ਦੇ ਘਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਮਸ਼ਹੂਰ ਕਾਮੇਡੀਅਨ ਤੇ ਅਦਾਕਾਰ ਕਪਿਲ ਸ਼ਰਮਾ ਬਹੁਤ ਜਲਦ ਪਿਤਾ ਬਣਨ ਵਾਲੇ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹ ਨਵੇਂ ਮੈਂਬਰ ਦੇ ਸਵਾਗਤ ਦੇ ਲਈ ਬਹੁਤ ਉਤਸ਼ਾਹਿਤ ਹਨ।

kapil-sharma-reveals-the-preparations

ਜ਼ਰੂਰ ਪੜ੍ਹੋ: ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਦਿੱਤਾ ਇੱਕ ਵੱਡਾ ਤੋਹਫ਼ਾ

ਤੁਹਾਨੂੰ ਦੱਸ ਦਈਏ ਕਿ ਮਸ਼ਹੂਰ ਕਾਮੇਡੀਅਨ ਕਪਿਲ ਦਾ ਵਿਆਹ 2018 ਦੇ ਦਸੰਬਰ ਮਹੀਨੇ ’ਚ ਗਿੰਨੀ ਚਤਰਥ ਨਾਲ ਹੋਇਆ ਸੀ। ਗਿੰਨੀ ਚਤਰਥ ਤੇ ਕਪਿਲ ਸ਼ਰਮਾ ਦੋਵੇਂ ਕਾਫੀ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਸਨ। ਕਪਿਲ ਸ਼ਰਮਾ ਨੇ ਇੱਕ ਇੰਟਰਵਿਊ ਦੌਰਾਨ ਘਰ ਵਿੱਚ ਨਵੇਂ ਆਉਣ ਵਾਲੇ ਮਹਿਮਾਨ ਨੂੰ ਲੈ ਕੇ ਹੋ ਰਹੀ ਤਿਆਰੀਆਂ ਬਾਰੇ ਉਹਨਾਂ ਪੂਰੀ ਤਰਾਂ ਖੁੱਲ੍ਹ ਕੇ ਦੱਸਿਆ। ਕਪਿਲ ਸ਼ਰਮਾ ਦਾ ਕਹਿਣਾ ਹੈ ਕਿ,”ਸੱਚ ਆਖਾਂ ਤਾਂ ਮੈਨੂੰ ਇਹ ਤਿਆਰੀਆਂ ਕਿਵੇਂ ਕਰਨੀਆਂ ਹਨ ਅਤੇ ਕਦੋ ਕਰਨੀਆਂ ਹਨ ਇਸ ਬਾਰੇ ਕੁਝ ਵੀ ਨਹੀਂ ਪਤਾ।”

kapil-sharma-reveals-the-preparations

ਕਪਿਲ ਸ਼ਰਮਾ ਦਾ ਕਹਿਣਾ ਹੈ ਕਿ ਮੈਨੂੰ ਇਸ ਬਾਰੇ ਕੁੱਝ ਵੀ ਤਜ਼ਰਬਾ ਨਹੀਂ ਹੈ। ਪਰ ਮੈਨੂੰ ਇੰਨ੍ਹਾਂ ਪਤਾ ਹੈ ਕਿ ਮੇਰਾ ਪਰਿਵਾਰ ਆਉਣ ਵਾਲੇ ਨੰਨ੍ਹੇ ਮਹਿਮਾਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਮੇਰੇ ਪਰਿਵਾਰ ਦੇ ਸਾਰੇ ਮੈਂਬਰ ਇਸ ਮਹਿਮਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਾਂ। ਉਹਨਾਂ ਨੇ ਕਿਹਾ ਕਿ ਮੈਂ ਤੇ ਮੇਰੀ ਪਤਨੀ ਮਿਲ ਕੇ ਆਉਣ ਵਾਲੇ ਮਹਿਮਾਨ ਲਈ ਕਈ ਚੀਜ਼ਾਂ ਖਰੀਦ ਰਹੇ ਹਾਂ। ਕਪਿਲ ਸ਼ਰਮਾ ਦਾ ਕਹਿਣਾ ਹੈ ਕਿ ਸਾਨੂੰ ਇਹ ਵੀ ਨਹੀਂ ਪਤਾ ਕਿ ਆਉਣ ਵਾਲਾ ਮਹਿਮਾਨ ਮੁੰਡਾ ਜਾਂ ਕੁੜੀ ਹੈ। ਇਸ ਲਈ ਅਸੀਂ ਆਮ ਦਿਸਣ ਵਾਲੀਆਂ ਚੀਜ਼ਾਂ ਹੀ ਖਰੀਦ ਰਹੇ ਹਾਂ।’ ਅੱਗੇ ਉਨ੍ਹਾਂ ਨੇ ਕਿਹਾ ‘‘ਮੇਰੇ ਲਈ ਇਹ ਸਭ ਤੋਂ ਜ਼ਿਆਦਾ ਖੁਸ਼ੀ ਵਾਲਾ ਦੌਰ ਹੈ।’’