Corona in Bollywood: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਕਾਰਨ ਜੌਹਰ ਦੇ ਘਰੋਂ 2 ਲੋਕਾਂ ਦੀ ਰਿਪਰੋਟ ਆਈ ਪੋਜ਼ੀਟਿਵ

Corona in Bollywood: ਕੋਰੋਨਾ ਵਾਇਰਸ ਨੇ ਸੋਮਵਾਰ ਨੂੰ 48 ਸਾਲ ਦੇ ਹੋਏ ਨਿਰਮਾਤਾ ਤੇ ਨਿਰਦੇਸ਼ਕ ਕਰਨ ਜੌਹਰ ਦੇ ਘਰ ਵੀ ਦਸਤਕ ਦੇ ਦਿੱਤੀ ਹੈ। ਉਨ੍ਹਾਂ ਦੇ ਘਰ ‘ਚ ਕੰਮ ਕਰਨ ਵਾਲੇ ਦੋ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਬੀ. ਐੱਮ. ਸੀ. ਨੇ ਉਨ੍ਹਾਂ ਦੇ ਘਰ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਰੋਗਾਣੂ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਕਰਨ ਜੌਹਰ ਨੇ ਖੁਦ ਇਸ ਮਾਮਲੇ ਦੀ ਜਾਣਕਾਰੀ ਜਨਤਕ ਕਰਦਿਆਂ ਕਿਹਾ, ”ਜਿਵੇਂ ਹੀ ਮੈਨੂੰ ਇਨ੍ਹਾਂ ਲੋਕਾਂ ‘ਚ ਕੋਰੋਨਾ ਦੇ ਲੱਛਣ ਦਿਸਣ ਲੱਗੇ ਤਾਂ ਮੈਂ ਇਨ੍ਹਾਂ ਦੋਵਾਂ ਨੂੰ ਇਮਾਰਤ ‘ਚ ਬਣੇ ਕੁਆਰੰਟੀਨ ਸੈਂਟਰ ‘ਚ ਵੱਖ ਕਰ ਦਿੱਤਾ। ਇਮਾਰਤ ‘ਚ ਇਸ ਤੋਂ ਬਾਅਦ ਧੂੰਆਂ ਛੱਡਿਆ ਗਿਆ ਅਤੇ ਬੀ. ਐੱਮ. ਸੀ. ਕਾਮਿਆਂ ਨੇ ਇਸ ਨੂੰ ਵਾਇਰਸ ਮੁਕਤ ਕਰਨ ਦੀ ਬਾਕੀ ਕਾਰਵਾਈ ਵੀ ਸ਼ੁਰੂ ਕੀਤੀ ਹੈ।

ਧਰਮ ਪ੍ਰੋਡਕਸ਼ਨ ਦੇ ਮਾਲਕ ਕਰਨ ਜੌਹਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਘਰ ਦੇ ਬਾਕੀ ਲੋਕ ਸਿਹਤਮੰਦ ਤੇ ਸੁਰੱਖਿਅਤ ਹਨ। ਪਰਿਵਾਰ ਦੇ ਸਾਰੇ ਲੋਕਾਂ ਨੇ ਸਵੇਰੇ ਹੀ ਆਪਣੇ ਟੈਸਟ ਕਰਵਾਏ ਸਨ, ਜਿਨ੍ਹਾਂ ਦੇ ਨਤੀਜੇ ਨਕਾਰਾਤਮਕ ਆਏ। ਇਸ ਦੇ ਬਾਵਜੂਦ ਕਰਨ ਜੌਹਰ ਨੇ ਕਿਹਾ ਕਿ ਮੇਰੇ ਪਰਿਵਾਰ ਦੇ ਸਾਰੇ ਮੈਂਬਰ 14 ਦਿਨ ਤੱਕ ਸੈਲਫ ਕੁਆਰੰਟੀ ‘ਚ ਰਹਿਣਗੇ। ਇਸ ਤੋਂ ਪਹਿਲਾਂ ਨਿਰਮਾਤਾ ਬੋਨੀ ਕਪੂਰ ਦੇ ਘਰ ‘ਚ ਕੰਮ ਕਰਨ ਵਾਲੇ ਤਿੰਨ ਕਾਮਿਆਂ ਨੂੰ ਕੋਰੋਨਾ ਵਾਇਰਸ ਹੋਇਆ ਹੈ।

Bollywood News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago