9 ਨਵੰਬਰ ਨੂੰ ਹੋਵੇਗਾ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ: ਪਾਕਿਸਤਾਨ

kartarpur-sahib-corridor

ਪਾਕਿਸਤਾਨ ਦੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਪਾਕਿਸਤਾਨ ਨੇ 9 ਨਵੰਬਰ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਸਮਾਰੋਹ ਰੱਖਿਆ ਗਿਆ ਹੈ। ਸ਼੍ਰੀ ਕਰਤਾਰਪੁਰ ਸਾਹਿਬ ਵਿਖੇ 12 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਭਾਰਤ ਅਤੇ ਵਿਦੇਸ਼ਾਂ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਸ਼ਾਮਲ ਹੋਣਗੇ।

ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸ਼ਨੀਵਾਰ ਨੂੰ 4.2 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ ਕਰਨਗੇ। ਕਰਤਾਰਪੁਰ ਸਾਹਿਬ ਨੂੰ ਅਸਲ ਰੂਪ ਦੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਇਕ ਸਤਿਕਾਰਯੋਗ ਤੀਰਥ ਸਥਲ ਹੈ ਜਿੱਥੇ ਬਾਬੇ ਨਾਨਕ ਨੇ ਆਪਣੀ ਜ਼ਿੰਦਗੀ ਦੇ 18 ਸਾਲ ਬਿਤਾਏ ਸਨ। ਇਹ ਬਾਬੇ ਨਾਨਕ ਦੀ ਜ਼ਿੰਦਗੀ ਦਾ ਆਖਰੀ ਆਰਾਮ ਸਥਲ ਵੀ ਹੈ।

ਜ਼ਰੂਰ ਪੜ੍ਹੋ: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਦੇ ਵਿਸ਼ੇਸ਼ ਨਿਰਦੇਸ਼ਾਂ ‘ਤੇ ਪੰਜਾਬ ਸੂਬੇ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਅਤੇ ਪੰਜਾਬ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਅਤੇ ਓਕਾਫ ਸੈਯਦ ਹਸਨ ਸ਼ਾਹ ਬੁਖਾਰੀ ਨੇ ਸੋਮਵਾਰ ਨੂੰ ਸਾਰੀਆਂ ਵਿਵਸਥਾਵਾਂ ਦਾ ਨਿਰੀਖਣ ਕਰਨ ਲਈ ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਦਾ ਦੌਰਾ ਕੀਤਾ। ਉਨ੍ਹਾਂ ਨੇ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਅਤੇ ਕਰਤਾਰਪੁਰ ਬਾਰਡਰ ‘ਤੇ ਜ਼ੀਰੋ ਲਾਈਨ ਦਾ ਦੌਰਾ ਕੀਤਾ।