ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੋਲ੍ਹਣ ਦਾ ਐਲਾਨ

 kartarpur-sahib-corridor-will-open-at-9-nov

ਪਾਕਿਸਤਾਨ ਦੇ ਵੱਲੋਂ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਹੀ ਸਮੇਂ ਤੇ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੇ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 9 ਨਵੰਬਰ ਨੂੰ ਦਰਸ਼ਨਾਂ ਦੇ ਲਈ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਦਾ ਕਹਿਣਾ ਹੈ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਸਹੀ ਸਮੇਂ ਤੇ ਮੁਕੰਮਲ ਹੋ ਜਾਵੇਗਾ। ਪਰ ਪਾਕਿਸਤਾਨ ਦੇ ਵੱਲੋਂ ਕਰਤਾਰਪੁਰ ਸਾਹਿਬ ਦਾ ਲੰਘ ਖੋਲ੍ਹਣ ਦੀ ਕੋਈ ਪੱਕੀ ਤਾਰੀਕ ਤੈਅ ਨਹੀਂ ਕੀਤੀ ਗਈ ਹੈ।

ਇਸ ਪ੍ਰੋਜੈਕਟ ਦੀ ਦੇਖ ਰੇਖ ਕਰ ਰਹੇ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਸਿੱਖ ਸ਼ਰਧਾਲੂਆਂ ਦੇ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇਦਾ ਕਹਿਣਾ ਹੈ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨੀ ਸਮਾਗਮ ਲਈ ਰਸਮੀ ਤੌਰ ’ਤੇ ਸੱਦਾ ਭੇਜਿਆ ਗਿਆ ਹੈ।

ਜ਼ਰੂਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਤੋਂ ਗਾਇਬ ਵਿਧਾਇਕਾਂ ਦੀ ਮੰਗੀ ਰਿਪੋਰਟ

ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ 86 ਫ਼ੀਸਦੀ ਮੁਕੰਮਲ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ਼੍ਰੀ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ।