ਅਮਰੀਕਾ ਦੇ ਵਾਸ਼ਿੰਗਟਨ ਡੀ.ਸੀ.ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬਣੇਗੀ ਖਾਲਸਾ ਯੂਨੀਵਰਸਿਟੀ

khalsa-university-in-washington

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਦੇ ਸ਼ਹਿਰ ਬੈਲੀਗ਼ਮ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਲਸਾ ਯੂਨੀਵਰਸਿਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਇੱਕ ਸਿੱਖ ਸ਼ਰਧਾਲੂ ਵਲੋਂ ਆਪਣੀ 130 ਏਕੜ ਜ਼ਮੀਨ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਨਾਮ ਕਰ ਦਿੱਤੀ ਹੈ। ਜਿਸ ਦਾ ਖੁਲਾਸਾ ਅਮਰੀਕਾ ਦੌਰੇ ਤੋਂ ਪਰਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਹੈ।

ਮੁੱਖ ਸਕੱਤਰ ਡਾ. ਰੂਪ ਸਿੰਘ ਦਾ ਕਹਿਣਾ ਹੈ ਕਿ ਖਾਲਸਾ ਯੂਨੀਵਰਸਿਟੀ ਦੀ ਸਥਾਪਨਾ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਉਹਨਾਂ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਵਿੱਚ ਸਾਰੇ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ, ਸਿੱਖ ਧਰਮ, ਸਿੱਖ ਫ਼ਲਸਫ਼ਾ ਅਤੇ ਸਿੱਖ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਉਹਨਾਂ ਤੱਕ ਪਹੁੰਚਾਇਆ ਜਾਵੇਗਾ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇੱਥੇ ਪਹਿਲਾ ਖਾਲਸਾ ਕਾਲਜ਼ ਚੱਲ ਰਿਹਾ ਸੀ। ਜਿੱਥੇ ਹੁਣ ਖਾਲਸਾ ਯੂਨੀਵਰਸਿਟੀ ਦਾ ਦਫ਼ਤਰ ਦੀ ਸਥਾਪਨਾ ਕਰ ਦਿੱਤੀ ਹੈ।

ਜ਼ਰੂਰ ਪੜ੍ਹੋ: ਆਸਟ੍ਰੇਲੀਆ ਵਿੱਚ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ ਅਤੇ 3 ਜ਼ਖਮੀ

ਉਹਨਾਂ ਦਾ ਕਹਿਣਾ ਹੈ ਕਿ ਅਮਰੀਕਾ ਦੇ ਵਾਸ਼ਿੰਗਟਨ ਸਥਿਤ ਬੈਲੀਗਮ ਸ਼ਹਿਰ ਵਿੱਚ ਖਾਲਸਾ ਯੂਨੀਵਰਸਿਟੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਤੇ ਸਥਾਪਤ ਕੀਤੀ ਜਾਵੇਗੀ। ਜਿਸ ਦੀ ਸਥਾਪਨਾ ਦਾ ਕੰਮ ਸ਼ੁਰੂ ਹੋ ਗਿਆ ਹੈ। ਵਿਸ਼ੇਸ਼ ਕਾਰਜਾਂ ਬਾਰੇ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਜਪੁਜੀ ਸਾਹਿਬ ਦਾ ਅਨੁਵਾਦ 20 ਵੱਖ ਵੱਖ ਮੁਲਕਾਂ ਦੀਆਂ ਭਾਸ਼ਾਵਾਂ ਵਿਚ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਚੀਨੀ, ਡੱਚ, ਸਪੇਨਿਸ਼, ਜਰਮਨੀ, ਫਰੈਂਚ ਆਦਿ ਸ਼ਾਮਲ ਹਨ।