ਨਾਬਾਲਗਾ ਨੂੰ ਧੋਖੇ ਨਾਲ ਅਗਵਾ ਕਰਕੇ ਕੀਤਾ ਜ਼ਬਰ ਜ਼ਨਾਹ

kidnapping of minors into forcible relationship

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਤੇ ਬਹਿਸ ਹੁੰਦੀ ਰਹਿੰਦੀ ਹੈ। ਇੱਕ ਪਾਸੇ ਤਾਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਦੂਜੇ ਪਾਸੇ ਪੰਜਾਬ ਦੀਆਂ ਨਾਬਾਲਗ ਕੁੜੀਆਂ ਬਲਾਤਕਾਰਾਂ ਦਾ ਸ਼ਿਕਾਰ ਹੋ ਰਹੀਆਂ ਹਨ। ਪੰਜਾਬ ਵਿੱਚ ਬਲਾਤਕਾਰ ਰੁਕਣ ਦਾ ਨਾਮ ਹੀ ਨਹੀਂ ਲੈ ਰਹੇ। ਮਾਮਲਾ ਪੰਜਾਬ ਦੇ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਅਕਤੀ ਨੇ ਨਾਬਾਲਗ ਲੜਕੀ ਨੂੰ ਧੋਖੇ ਨਾਲ ਅਗਵਾ ਕਰਕੇ ਉਸ ਨਾਲ ਜ਼ਬਰ ਜ਼ਨਾਹ ਕੀਤਾ। ਪੁਲਿਸ ਠਾਣੇ ਵਿੱਚ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਇਸ ਮਾਮਲੇ ਉੱਪਰ ਕਾਰਵਾਈ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਹੋਏ ਬਿਆਨ ਵਿੱਚ ਲਿਖਿਆ ਗਿਆ ਹੈ ਕਿ ਲੜਕੀ ਦੀ ਉਮਰ 17 ਸਾਲ ਦੀ ਸੀ ਅਤੇ ਉਹ ਜਲੰਧਰ ਦੀ ਇੱਕ ਫੈਕਟਰੀ ਵਿੱਚ ਕੰਮ ਕਰਦੀ ਸੀ। ਅਤੇ ਆਪਣੇ ਪਿੰਡ ਤੋਂ ਫੈਕਟਰੀ ਜਾਣ ਲਈ ਆਟੋ ’ਚ ਆਉਂਦੀ ਹੈ। ਜਿਸ ਦੌਰਾਨ ਆਟੋ ਡਰਾਈਵਰ ਕੁਲਦੀਪ ਸਿੰਘ ਨੇ ਉਸ ਲੜਕੀ ਨੂੰ ਆਪਣੀਆਂ ਗੱਲਾਂ ਵਿਚ ਲਾ ਕੇ ਉਸ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ ਅਤੇ ਅਚਾਨਕ ਇੱਕ ਦਿਨ ਉਸ ਨੂੰ ਆਪਣੇ ਘਰ ਲੈ ਗਿਆ। ਜਿਥੇ ਉਸ ਨੇ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ।

ਜ਼ਰੂਰ ਪੜ੍ਹੋ: ਈਸ਼ਾ ਦਿਉਲ ਨੇ ਆਪਣੀ ਬੇਟੀ ਨਾਲ ਕੀਤਾ ਰੈਂਪਵਾਕ

ਆਟੋ ਡਰਾਈਵਰ ਕੁਲਦੀਪ ਸਿੰਘ ਜੋ ਕਿ ਪਿੰਡ ਕੁਹਾਲਾ ਜ਼ਿਲਾ ਜਲੰਧਰ ਦਾ ਵਾਸੀ ਹੈ। ਲੜਕੀ ਦਾ ਕਹਿਣਾ ਹੈ ਕਿ ਉਸ ਨੇ ਇੱਕ ਵਾਰ ਉਸ ਨੂੰ ਫੋਨ ’ਤੇ ਧਮਕੀਆਂ ਦਿੰਦੇ ਹੋਏ ਉਸ ਨੂੰ ਘਰ ਵਿਚ ਬੁਲਾਇਆ ਜਿਥੇ ਕੋਲਡ ਡ੍ਰਿੰਕ ਵਿਚ ਨਸ਼ੇ ਵਾਲੀ ਗੋਲੀ ਮਿਲਾ ਕੇ ਦੇ ਦਿੱਤੀ ਅਤੇ ਬਾਅਦ ਵਿਚ ਜਬਰ-ਜ਼ਨਾਹ ਕੀਤਾ। ਇਸ ਦੇ ਬਾਅਦ ਮੁਲਜ਼ਮ ਉਸ ਨੂੰ ਲਗਾਤਾਰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ।

ਇਹ ਵੀ ਪੜ੍ਹੋ: ਸੋਢਲ ਮੇਲੇ ਨੂੰ ਪਲਾਸਟਿਕ ਫ੍ਰੀ ਕਰੇਗਾ ਨਗਰ ਨਿਗਮ

ਇਸ ਨਰਕ ਦੇ ਵਿੱਚੋਂ ਨਿਕਲਣ ਦੇ ਲਈ ਲੜਕੀ ਨੇ ਆਪਣੇ ਇਨਸਾਫ ਲਈ ਥਾਣਾ ਸਿਟੀ ਕਪੂਰਥਲਾ ਨੂੰ ਸ਼ਿਕਾਇਤ ਦਰਜ ਕਰਵਾਈ। ਥਾਣਾ ਸਦਰ ਕਪੂਰਥਲਾ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਦਿਆਲ ਸਿੰਘ ਦੀ ਨਿਗਰਾਨੀ ਹੇਠ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਕੁਲਦੀਪ ਸਿੰਘ ਹਾਲੇ ਫ਼ਰਾਰ ਦੱਸਿਆ ਜਾ ਰਿਹਾ ਹੈ।