ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ ਹੋਣ ਕਾਰਨ ਮੁੰਬਈ ਦੇ ਬ੍ਰੀਚ ਕੈਂਡੀ ਵਿੱਚ ਭਰਤੀ

lata-mangeshkar-condition-critical

ਸੁਰਾਂ ਦੀ ਮੱਲਿਕਾ ਲਤਾ ਮੰਗੇਸ਼ਕਰ ਦੀ ਸਿਹਤ ਕਾਫੀ ਗੰਭੀਰ ਹੋਣ ਕਰਕੇ ਉਹਨਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਕ ਹਿੰਦੀ ਅਖਬਾਰ ਨੇ ਡਾਕਟਰਾਂ ਦੇ ਹਵਾਲੇ ਤੋਂ ਰਿਪੋਰਟ ਦਿੱਤੀ ਹੈ ਕਿ 90 ਸਾਲ ਦੀ ਲਤਾ ਮੰਗੇਸ਼ਕਰ ਦੀ ਹਾਲਤ ਹੁਣ ਵੀ ਖਰਾਬ ਹੈ ਤੇ ਉਨ੍ਹਾਂ ਨੂੰ ਹੁਣ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲਤਾ ਮੰਗੇਸ਼ਕਰ ਨੂੰ ਰਾਤ ਲਗਭਗ 1.30 ਵਜੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

ਜ਼ਰੂਰ ਪੜ੍ਹੋ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁਕਤਸਰ ਸਾਹਿਬ ਦੇ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ

ਉਨ੍ਹਾਂ ਨੂੰ ਸਾਹ ਲੈਣ ‘ਚ ਕਾਫੀ ਮੁਸ਼ਕਿਲ ਹੋ ਰਹੀ ਸੀ। ਉਨ੍ਹਾਂ ਦੇ ਫੇਫੜਿਆਂ ‘ਚ ਕਾਫੀ ਇਨਫੈਕਸ਼ਨ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਲਿਆਉਣਾ ਪਿਆ। ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ ਹੋਣ ਕਰਕੇ ਸਾਰਾ ਬਾਲੀਵੁੱਡ ਚਿੰਤਾ ਵਿੱਚ ਹੈ। ਹੇਮਾ ਮਾਲਿਨੀ ਨੇ ਉਨ੍ਹਾਂ ਦੀ ਖਰਾਬ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ ਅਤੇ ਟਵੀਟ ਕਰਦਿਆਂ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਲਈ ਦੁਆ ਕੀਤੀ। ਲਤਾ ਮੰਗੇਸ਼ਕਰ ਨੇ 28 ਸਤੰਬਰ ਨੂੰ ਆਪਣਾ 90ਵਾਂ ਜਨਮਦਿਨ ਮਨਾਇਆ ਸੀ।

ਲਤਾ ਮੰਗੇਸ਼ਕਰ ਨੇ ਹਿੰਦੀ ਫਿਲਮ ਜਗਤ ‘ਚ 25 ਹਜ਼ਾਰ ਤੋਂ ਜ਼ਿਆਦਾ ਗੀਤ ਗਾ ਚੁੱਕੀ ਲਤਾ ਮੰਗੇਸ਼ਕਰ ਭਾਰਤ ਰਤਨ ਨਾਲ ਸਨਮਾਨਿਤ ਹੋ ਚੁੱਕੇ ਹਨ। ਬਾਲੀਵੁੱਡ ਸਿਤਾਰੇ ਲਤਾ ਮੰਗੇਸ਼ਕਰ ਦੀ ਲੰਮੀ ਉਮਰ ਦੇ ਲਈ ਟਵੀਟ ਕਰਕੇ ਰੱਬ ਅੱਗੇ ਦੁਆਵਾਂ ਕਰ ਰਹੇ ਹਨ। ਹੇਮਾ ਨੇ ਟਵੀਟ ‘ਚ ਲਿਖਿਆ ਹੈ, ‘ਲਤਾ ਮੰਗੇਸ਼ਕਰ ਲਈ ਪ੍ਰਾਰਥਨਾ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਤੇ ਖ਼ਬਰਾਂ ‘ਚ ਗੰਭੀਰ ਦੱਸਿਆ ਜਾ ਰਿਹਾ ਹੈ। ਰੱਬ ਤੁਹਾਨੂੰ ਸ਼ਕਤੀ ਦੇਵੇ ਕਿ ਉਹ ਇਸ ਮੁਸੀਬਤ ਤੋਂ ਬਾਹਰ ਆਉਣ ਤੇ ਸਾਡਾ ਸਾਥ ਬਣਿਆ ਰਹੇ। ਭਾਰਤ ਰਤਨ ਲਤਾ ਜੀ ਲਈ ਪੂਰਾ ਦੇਸ਼ ਦੁਆ ਕਰ ਰਿਹਾ ਹੈ।’