ਲੁਧਿਆਣਾ: ਗਿੱਲ ਰੋਡ ਫਲਾਈਓਵਰ ਤੋਂ ਡਿੱਗਣ ਨਾਲ ਨੌਜਵਾਨ ਦੀ ਮੌਤ

ludhiana-road-accident

ਲੁਧਿਆਣਾ ਦੇ ਗਿੱਲ ਰੋਡ ਤੇ ਉਸ ਵੇਲੇ ਆਤਮ ਛਾ ਗਿਆ। ਜਦੋਂ ਇੱਕ ਨੌਜਵਾਨ ਦੀ ਗਿੱਲ ਰੋਡ ਫਲਾਈਓਵਰ ਤੋਂ ਹੇਠਾਂ ਡਿੱਗਣ ਦੇ ਨਾਲ ਮੌਤ ਹੋ ਗਈ। ਮਿਰਤਕ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ। ਇਸ ਮਾਮਲੇ ਨੂੰ ਡਵੀਜ਼ਨ ਨੰਬਰ 6 ਦੇ ਪੁਲਿਸ ਥਾਣੇ ਵਿੱਚ ਦਰਜ ਕੀਤਾ ਗਿਆ। ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਹੋਣ ਉਪਰੰਤ ਉਸ ਨੌਜਵਾਨ ਦੀ ਲਾਸ਼ ਉਸਦੇ ਦੇ ਰਿਸ਼ਤੇਦਾਰਾਂ ਨੂੰ ਸੌੰਪ ਦਿੱਤੀ।

ਜਾਣਕਾਰੀ ਦੱਸਦੇ ਹੋਏ ਐੱਸ.ਐੱਚ.ਓ. ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਮਿਰਤਕ ਹਰਪਾਲ ਸਿੰਘ ਘੁਮਾਰ ਮੰਡੀ ਦਾ ਰਹਿਣ ਵਾਲਾ ਸੀ। ਮਿਰਤਕ ਪ੍ਰੇਮ ਨਗਰ ਦੇ ਨੇੜੇ ਇੱਕ ਕੱਪੜੇ ਦੀ ਦੁਕਾਨ ਤੇ ਕੰਮ ਕਰਦਾ ਸੀ ਅਤੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਸੀ। ਐੱਸ.ਐੱਚ.ਓ. ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਕਿ ਉਹ ਵੀਰਵਾਰ ਸ਼ਾਮ ਨੂੰ ਕੰਮ ਤੋਂ ਘਰ ਆ ਰਿਹਾ ਸੀ ਅਤੇ ਅਚਾਨਕ ਫਲਾਈਓਵਰ ਦੇ ਉੱਪਰ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਡਿਵਾਈਡਰ ਦੇ ਨਾਲ ਟਕਰਾ ਗਿਆ।

ਜ਼ਰੂਰ ਪੜ੍ਹੋ: ਪੇਂਡੂ ਵਿਕਾਸ ਦੇ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਬਦਲੀ

ਮੋਟਰਸਾਈਕਲ ਦੀ ਟੱਕਰ ਇੰਨੀ ਜਿਆਦਾ ਭਿਆਨਕ ਸੀ ਕਿ ਹਰਪਾਲ ਸਿੰਘ ਆਪ ਤਾਂ ਫਲਾਈਓਵਰ ਤੋਂ ਹੇਠਾਂ ਡਿੱਗ ਗਿਆ ਅਤੇ ਮੋਟਰਸਾਈਕਲ ਉੱਪਰ ਹੀ ਰਹਿ ਗਿਆ। ਆਸ ਪਾਸ ਦੇ ਲੋਕਾਂ ਨੇ ਉਸ ਨੂੰ ਹਸਪਤਾਲ ਵਿੱਚ ਭਾਰਤੀ ਕਰਵਾਇਆ। ਪਰ ਕੁੱਝ ਸਮੇਂ ਬਾਅਦ ਉਸਦੀ ਮੌਤ ਹੋ ਗਈ।

Ludhiana Latest Breaking News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ