News

ਮਾਲੇਰਕੋਟਲਾ ਦੇ ਵਿਚ ਟੈਂਕਰ ਤੇ ਟੈਂਪੂ ਦੀ ਹੋਈ ਟੱਕਰ, ਜਾਣੋ ਪੂਰੀ ਜਾਣਕਾਰੀ

ਮੋਗਾ: ਸ਼ੁੱਕਰਵਾਰ ਸਵੇਰੇ ਸੜਕ ਹਾਦਸੇ ਵਿੱਚ 8 ਜਣੇ ਗੰਭੀਰ ਜ਼ਖ਼ਮੀ ਹੋ ਗਏ। ਇਹ ਸਾਰੇ ਮਲੇਰਕੋਟਲਾ ਵਿੱਚ ਪੀਰ ਬਾਬਾ ਨੂੰ ਮੱਥਾ ਟੇਕ ਕੇ ਮੁੜ ਰਹੇ ਸੀ। ਬੁਗੀਪੁਰਾ ਪਹੁੰਚਣ ਬਾਅਦ ਇੱਕ ਕੈਂਟਰ ਨੇ ਉਨ੍ਹਾਂ ਦੇ ਟੈਂਪੂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਟੈਂਪੂ 2 ਪਲਟੀਆਂ ਖਾਣ ਪਿੱਛੋਂ ਤੀਜੀ ਵਾਰ ਫਿਰ ਪਲਟ ਗਿਆ। ਹਾਦਸੇ ਬਾਅਦ ਕੈਂਟਰ ਚਾਲਕ ਫਰਾਰ ਹੋ ਗਿਆ। ਜਾਣਕਾਰੀ ਮਿਲਦਿਆਂ ਹੀ ਹੈਲਪਲਾਈਨ ਐਂਬੂਲੈਂਸ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਰਹੀ ਹੈ।

ਇਹ ਵੀ ਪੜ੍ਹੋ : ਮਾਨਸਾ ‘ਚ ਪੁਲਿਸ ਤੇ ਬੁੱਢਾ ਗਰੁੱਪ ਵਿਚ ਮੁਠਭੇੜ, ਬੁੱਢਾ ਗਰੁੱਪ ਦੇ ਚਾਰ ਬਦਮਾਸ਼ ਗਿਰਫ਼ਤਾਰ

ਹਾਸਲ ਜਾਣਕਾਰੀ ਮੁਾਤਬਕ ਮੋਗਾ ਦੇ ਰਹਿਣ ਵਾਲੇ 8 ਜਣੇ ਬਲਬੀਰ ਸਿੰਘ, ਰਮਨ ਕੁਮਾਰ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ, ਪ੍ਰਦੀਪ ਕੁਮਾਰ, ਅਮਰ ਸਿੰਘ, ਗੁਰਮੀਤ ਸਿੰਘ ਤੇ ਸ਼ਮੀ ਵੀਰਵਾਰ ਨੂੰ ਮਲੇਰਕੋਟਲਾ ਵਿੱਚ ਪੀਰ ਦੀ ਦਰਗਾਹ ‘ਤੇ ਮੱਥਾ ਟੇਕਣ ਲਈ ਗਏ ਸੀ। ਸ਼ੁੱਕਰਵਾਰ ਸਵੇਰੇ ਜਦੋਂ ਉਹ ਉੱਥੋਂ ਵਾਪਸ ਆ ਰਹੇ ਸੀ ਤਾਂ ਬੁਗੀਪੁਰਾ ਚੌਕ ਵਾਲੇ ਪੁਲ਼ ‘ਤੇ ਹਾਦਸਾ ਵਾਪਰ ਗਿਆ।

ਹਾਦਸੇ ਮਗਰੋਂ ਕੈਂਟਰ ਚਾਲਕ ਕੈਂਟਰ ਸਮੇਤ ਫਰਾਰ ਹੋ ਗਿਆ ਜਦਕਿ ਟੈਂਪੂ ਤਿੰਨ ਵਾਰ ਪਲਟ ਗਿਆ। ਟੈਂਪੂ ਵਿੱਚ ਸਵਾਰ ਸਾਰੇ 8 ਜਣੇ ਜ਼ਖ਼ਮੀ ਹੋ ਗਏ ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਜ਼ਖ਼ਮੀਆਂ ਵਿੱਚੋਂ ਮਨਪ੍ਰੀਤ ਸਿੰਘ ਜ਼ਿਆਦਾ ਗੰਭੀਰ ਹੈ। ਉਸ ਦੇ ਪਰਿਵਾਰ ਵਾਲੇ ਉਸ ਨੂੰ ਕਿਸੇ ਹੋਰ ਨਿੱਜੀ ਹਸਪਤਾਲ ਲੈ ਗਏ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago