ਕੈਨੇਡਾ ਦੇ ਮੈਨੀਟੋਬਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੋ ਪੰਜਾਬੀਆਂ ਨੇ ਮਾਰੀ ਬਾਜ਼ੀ

ਕੈਨੇਡਾ/ਮੈਨੀਟੋਬਾ- ਕੈਨੇਡਾ ਦੇ ਮਸ਼ਹੂਰ ਸੂਬੇ ਮੈਨੀਟੋਬਾ ਵਿੱਚ 42ਵੀਂ ਵਿਧਾਨ ਸਭਾ ਚੋਣਾਂ ਹੋਈਆਂ। ਜਿੱਥੇ ਪੰਜਾਬ ਦੇ ਦੋ ਪੰਜਾਬੀਆਂ ਨੇ ਬਾਜ਼ੀ ਮਾਰ ਲਈ ਹੈ। ਇਹਨਾਂ ਵਿੱਚੋਂ ਦਿਲਜੀਤ ਪਾਲ ਸਿੰਘ ਜੋ ਕਿ ਪੰਜਾਬ ਦੇ ਮੁਕਤਸਰ ਦੇ ਰਹਿਣ ਵਾਲੇ ਹਨ। ਦੂਜੇ ਪਾਸੇ ਮਿੰਟੂ ਸੰਧੂ ਜੋ ਕਿ ਬਰਨਾਲਾ ਦੇ ਧਨੇਰ ਪਿੰਡ ਦੇ ਰਹਿਣ ਵਾਲੇ ਹਨ। ਮੈਨੀਟੋਬਾ ਵਿੱਚ 57 ਸੀਟਾਂ ਤੇ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਗਈਆਂ। ਜਿੰਨ੍ਹਾਂ ਵਿੱਚੋਂ ਕੰਜ਼ਰਵੇਟਿਵ ਪਾਰਟੀ ਦੀ ਝੋਲੀ 36 ਸੀਟਾਂ ਪਈਆਂ ਤੇ ਇਹ ਮੁੜ ਸੱਤਾ ‘ਚ ਕਾਬਜ਼ ਹੋ ਗਈ।

ਦਿਲਜੀਤ ਪਾਲ ਸਿੰਘ ਅਤੇ ਮਿੰਟੂ ਸੰਧੂ ਐੱਨ. ਡੀ. ਪੀ. ਭਾਵ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨਾਲ ਸੰਬੰਧ ਰੱਖਦੇ ਹਨ। ਤੁਹਾਨੂੰ ਦੱਸ ਦੇਈਏ ਕਿ ਦਿਲਜੀਤ ਪਾਲ ਸਿੰਘ ਬਰਾੜ ਵਿਨੀਪੈਗ ਦੀ ਬ੍ਰੋਜ ਸੀਟ ਤੋਂ ਵਿਧਾਇਕ ਚੁਣੇ ਗਏ ਹਨ। ਉਹਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਜੈਸਮੀਨ ਬਰਾੜ ਨੂੰ 400 ਤੋਂ ਜਿਆਦਾ ਵੋਟਾਂ ਨਾਲ ਹਰਾਇਆ। ਦਿਲਜੀਤ ਪਾਲ ਸਿੰਘ ਬਰਾੜ ਨੇ ਕੁੱਲ 2536 ਦੇ ਕਰੀਬ ਵੋਟਾਂ ਹਾਸਿਲ ਕੀਤੀਆਂ।

ਜ਼ਰੂਰ ਪੜ੍ਹੋ: ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤੀ ਆਪਣੇ ਹੀ ਪਤੀ ਦੀ ਹੱਤਿਆ

ਦੂਜੇ ਪਾਸੇ ਮਿੰਟੂ ਸੰਧੂ ਮੈਪਲਜ਼ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ। ਮਿੰਟੂ ਸੰਧੂ ਨੇ ਇਹਨਾਂ ਵਿਧਾਨ ਸਭਾ ਚੋਣਾਂ ਵਿੱਚ ਕੁੱਲ 2744 ਵੋਟਾਂ ਹਾਸਿਲ ਕਰਕੇ ਆਪਣੇ ਵਿਰੋਧੀ ਉਮੀਦਵਾਰਾਂ ਦੀਪ ਬਰਾੜ (ਲਿਬਰਲ), ਅਮਨ ਸੰਧੂ (ਪੀ.ਸੀ.) ਅਤੇ ਕਿਰਨ ਗਿੱਲ (ਗ੍ਰੀਨ ਪਾਰਟੀ) ਨੂੰ ਹਰਾਇਆ। ਤੁਹਾਨੂੰ ਦੱਸ ਦੇਈਏ ਕਿ ਮਿੰਟੂ ਸੰਧੂ ਪਿਛਲੇ 30 ਸਾਲਾਂ ਤੋਂ ਮੈਪਲਜ਼ ‘ਚ ਰਹਿ ਰਹੇ ਹਨ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago