Corona in Moga: ਮੋਗਾ ਵਾਸੀਆਂ ਲਈ ਰਾਹਤ ਦੀ ਖ਼ਬਰ, ਪਿਛਲੇ 10 ਦਿਨਾਂ ਵਿੱਚ ਇਕ ਵੀ ਕੇਸ ਨਹੀਂ ਆਇਆ ਸਾਹਮਣੇ


Corona in Moga: ਪਿਛਲੇ 10 ਦਿਨਾਂ ਤੋਂ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਨਾ ਆਉਣ ਨਾਲ ਜਿੱਥੇ ਜ਼ਿਲ੍ਹਾ ਵਾਸੀਆਂ ਨੇ ਸੁੱਖ ਦਾ ਸ਼ਾਹ ਲਿਆ ਹੈ ਉਥੇ ਜ਼ਿਲ੍ਹਾ ਅਤੇ ਸਿਹਤ ਪ੍ਰਧਾਨ ਨੇ ਵੀ ਰਾਹਤ ਮਹਿਸੂਸ ਕੀਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਸਿਹਤ ਵਿਭਾਗ ਨੇ ਅੱਜ 149 ਸ਼ੱਕੀ ਲੋਕਾਂ ਦੇ ਸੈਂਪਲ ਲਏ ਹਨ। ਇੰਨ੍ਹਾਂ ਲਏ ਗਏ ਸੈਂਪਲਾਂ ‘ਚੋਂ ਕੁੱਝ ਸੈਂਪਲ ਟੀ.ਬੀ., ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀਆਂ ਬੀਮਾਰੀਆਂ ਨਾਲ ਪੀੜ੍ਹਤਾਂ ਦੇ ਵੀ ਲਈ ਗਏ ਹਨ .

ਜਿਨ੍ਹਾਂ ਦੀ ਸਰੀਰਕ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਅਜਿਹੀ ਦੁਰਪ੍ਰਭਾਵ ਦੇਣ ਵਾਲੀ ਬੀਮਾਰੀਆਂ ਦੇ ਕਾਰਨ ਘੱਟ ਹੋ ਚੁੱਕੀ ਹੈ, ਜਿਸ ਦੇ ਚੱਲਦੇ ਉਨ੍ਹਾਂ ਨੂੰ ਇਸ ਬੀਮਾਰੀ ਦਾ ਜ਼ਿਆਦਾ ਖ਼ਤਰਾ ਹੋਣ ਦਾ ਸ਼ੱਕ ਹੈ। ਬੇਸ਼ੱਕ ਜ਼ਿਲ੍ਹੇ ‘ਚ ਸਥਿਤੀ ਬਿਲਕੁੱਲ ਠੀਕ ਹੈ, ਪਰ ਇਸ ਦੇ ਬਾਵਜੂਦ ਡਿਪਟੀ ਕਮਿਸ਼ਨਰ ਸੰਦੀਪ ਹੰਸ, ਐੱਸ.ਐੱਸ.ਪੀ. ਹਰਮਨਬੀਰ ਸਿੰਘ ਗਿੱਲ ਅਤੇ ਸਿਵਲ ਸਰਜਨ ਡਾ. ਅੰਦੇਸ਼ ਕੰਗ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦਾ ਕੋਈ ਵੀ ਰਿਸਕ ਲੈਣ ਨੂੰ ਤਿਆਰ ਨਹੀਂ ਹਨ, ਜਿਸ ਦੇ ਚੱਲਦੇ ਹਰ ਪਾਸੇ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨੇ Corona ਦੇ ਕੇਸ, ਗੁਰਦਾਰਪੁਰ ਵਿੱਚ ਇਕ ਹੋਰ ਮਾਮਲਾ ਆਇਆ ਸਾਹਮਣੇ

ਸਿਵਲ ਸਰਜਨ ਮੋਗਾ ਡਾ. ਅੰਦੇਸ਼ ਕੰਗ ਦੇ ਅਨੁਸਾਰ ਅੱਜ ਤੱਕ ਸਿਹਤ ਵਿਭਾਗ ਵਲੋਂ 3509 ਸ਼ੱਕੀ ਲੋਕਾਂ ਦੇ ਕੋਰੋਨਾ ਜਾਂਚ ਦੇ ਲਈ ਸੈਂਪਲ ਲਏ ਜਾ ਚੁੱਕੇ ਹਨ, ਜਿੰਨਾਂ ਵਿਚੋਂ ਐਨ.ਆਰ.ਆਈਜ਼, ਤੀਰਥ ਯਾਤਰੀ, ਪ੍ਰਵਾਸੀ ਲੋਕ, ਕਰਮਚਾਰੀ, ਪੁਲਸ ਕਰਮਚਾਰੀ ਅਤੇ ਟੀ.ਬੀ ਬਿਮਾਰੀ ਤੋਂ ਪੀੜ੍ਹਤ, ਡਾਇਬੀਟੀਜ਼ ਅਤੇ ਬਲੱਡ ਪ੍ਰੈਸ਼ਰ ਦੀ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ ਸ਼ਾਮਲ ਹਨ, ਉਥੇ ਅੱਜ ਵਿਭਾਗ ਵਲੋਂ 149 ਸ਼ੱਕੀ ਲੋਕਾਂ ਦੇ ਸੈਂਪਲ ਲੈਣ ਦੇ ਬਾਅਦ 341 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਇੰਨ੍ਹਾਂ ਵਿਚੋਂ 24 ਦੇ ਕਰੀਬ ਜ਼ਿਲੇ ਵਿਚ ਪਿਛਲੇ ਦਿਨੀਂ ਵਿਦੇਸ਼ਾਂ ਤੋਂ ਵਾਪਸ ਆਏ ਲੋਕਾਂ ਦੀ ਰਿਪੋਰਟ ਵੀ ਸ਼ਾਮਲ ਹੈ। ਡਾ. ਕੰਗ ਦੇ ਅਨੁਸਾਰ ਅੱਜ ਲਏ ਗਏ ਸੈਂਪਲਾਂ ਵਿਚ ਜ਼ਿਲੇ ਦੇ ਵੱਖ ਵੱਖ ਬਲਾਕਾਂ ਨਾਲ ਸਬੰਧਤ ਲੋਕ ਸ਼ਾਮਲ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago