ਨੂੰਹ ਦਾ ਕਤਲ ਕਰਾਉਣ ਲਈ ਸੱਸ ਨੇ ਦਿੱਤੀ ਸੁਪਾਰੀ

ਖੰਨਾ : ਪਿੰਡ ਭੁਮੱਦੀ ਵਿੱਚ ਬੀਤੀ 16 ਨਵੰਬਰ ਨੂੰ ਹੋਏ ਜਸਵੀਰ ਕੌਰ ਦੇ ਕਤਲ ਮਾਮਲੇ ਵਿੱਚ ਪੁਲਿਸ ਵਲੋਂ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਹੈ ਕਿ ਜਸਵੀਰ ਕੌਰ ਦੇ ਕਤਲ ‘ਚ ਉਸਦੀ ਸੱਸ ਦਾ ਹੱਥ ਸੀ। ਮ੍ਰਿਤਕ ਜਸਵੀਰ ਕੌਰ ਦੇ ਪਤੀ ਦੀ ਮੌਤ ਪਹਿਲਾ ਹੀ ਹੋ ਚੁੱਕੀ ਸੀ ਤੇ ਸੱਸ ਨੂੰ ਸ਼ੱਕ ਸੀ ਕਿ ਜਸਵੀਰ ਨੇ ਹੀ ਉਸਦੇ ਮੁੰਡੇ ਦਾ ਕਤਲ ਕੀਤਾ ਹੈ। ਇਸ ਲਈ ਉਸਨੇ ਆਪਣੀ ਨੂੰਹ ਤੋਂ ਬਦਲਾ ਲੈਣ ਲਈ ਉਸਦਾ ਕਤਲ ਕਰਵਾ ਦਿੱਤਾ।

ਥਾਣਾ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਭੁਮੱਦੀ ਥਾਣਾ ਸਦਰ ਖੰਨਾ ਵਿੱਚ ਜਸਵੀਰ ਕੌਰ ਦਾ ਦੋ ਨੌਜਵਾਨਾਂ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਤੇ ਜਾਂਦੇ ਸਮੇਂ ਪਿੰਡ ਦੇ ਇੱਕ ਹੋਰ ਵਿਅਕਤੀ ਗੁਰਪ੍ਰੀਤ ਸਿੰਘ ਨੂੰ ਵੀ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਇਸ ਘਟਨਾ ਦੌਰਾਨ ਪਿੰਡ ਦੇ ਲੋਕਾਂ ਨੇ ਗੋਲੀਆਂ ਚਲਾਉਣ ਵਾਲੇ ਦੋਨਾਂ ਨੌਜਵਾਨਾਂ ਵਿੱਚੋਂ ਇੱਕ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਫੜੇ ਗਏ ਨੌਜਵਾਨ ਦਾ ਦੂਜਾ ਸਾਥੀ ਭੱਜਣ ‘ਚ ਕਾਮਯਾਬ ਰਿਹਾ।

ਇਹ ਵੀ ਪੜ੍ਹੋ : ਖੰਨਾ ਵਿੱਚ ਹੋਏ ਸੜਕ ਹਾਦਸੇ ਦੇ ਵਿੱਚ ਇੱਕ ਨੌਜਵਾਨ ਦੀ ਮੌਤ

ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਾਬੂ ਕੀਤੇ ਗਏ ਬੰਦੇ ਤੋਂ ਪੁੱਛਗਿੱਛ ਕੀਤੀ, ਉਸਨੇ ਆਪਣਾ ਨਾਂ ਜਸਵੀਰ ਸਿੰਘ ਦੱਸਿਆ ਹੈ ਤੇ ਉਹ ਮੀਆਪੁਰ ਥਾਣਾ ਅਮਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਉਸਦੇ ਨਾਲ ਦੇ ਸਾਥੀ ਦਾ ਨਾਂ ਜੱਗੀ ਦੱਸਿਆ ਹੈ ਜੋ ਕਿ ਫਰਾਰ ਹੈ।

ਮ੍ਰਿਤਕਾ ਜਸਵੀਰ ਕੌਰ ਦੇ ਪਤੀ ਅਵਤਾਰ ਸਿੰਘ ਨੇ ਪਿਛਲੀ ਦੀਵਾਲੀ ਦੀ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ ਅਤੇ ਮ੍ਰਿਤਕਾ ਜਸਵੀਰ ਕੌਰ ਦੀ ਸੱਸ ਹਰਜਿੰਦਰ ਕੌਰ ਆਪਣੇ ਲੜਕੇ ਦੀ ਮੌਤ ਦਾ ਕਾਰਨ ਆਪਣੀ ਨੂੰਹ ਨੂੰ ਮੰਨਦੀ ਸੀ ਤੇ ਉਸ ਤੋਂ ਬਦਲਾ ਲੈਣ ਲਈ ਹਰਜਿੰਦਰ ਕੌਰ ਨੇ ਭਣੌਈਏ ਬੇਅੰਤ ਸਿੰਘ ਨਾਲ ਮਿਲ ਕੇ ਨੂੰਹ ਜਸਵੀਰ ਕੌਰ ਦੇ ਕਤਲ ਦੀ ਸਾਜ਼ਿਸ਼ ਰਚੀ। ਪੁਲਿਸ ਵਲੋਂ ਹੁਣ ਇਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago