ਇਟਲੀ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

nagar-kirtan-in-italy

ਇਟਲੀ ਵਿੱਚ ਸਥਿਤ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀ 1 ਦੀਆਂ ਸੰਗਤਾਂ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਉੱਥੋਂ ਦੀਆਂ ਸੰਗਤਾਂ ਨੇ ਵਧ ਚੜ ਕੇ ਹਿੱਸਾ ਲਿਆ। ਉਂਝ ਜੇ ਦੇਖਿਆ ਜਾਵੇ ਤਾਂ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਲਗਾਤਾਰ ਸਿੱਖ ਧਰਮ ਨਾਲ ਸੰਬੰਧਿਤ ਸਮਾਗਮ ਕਰਵਾਏ ਜਾ ਰਹੇ ਹਨ।

nagar-kirtan-in-italy

ਨਗਰ ਕੀਰਤਨ ਵਿੱਚ ਪੁੱਜੀਆਂ ਸਾਰੀਆਂ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਨਗਰ ਕੀਰਤਨ ਨੇ ਗੁਰਦੁਆਰਾ ਸਾਹਿਬ ਤੋਂ 1 ਵਜੇ ਦੇ ਕਰੀਬ ਚਾਲੇ ਪਾਏ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਵਲੋਂ ਕੀਤੀ ਗਈ। ਨਗਰ ਕੀਰਤਨ ਵਿੱਚ ਪੁੱਜੀਆਂ ਸਿੱਖ ਸੰਗਤਾਂ ਨੂੰ ਛੋਟੇ-ਛੋਟੇ ਬੱਚਿਆਂ ਨੇ ਆਪਣੇ ਗੁਰਬਾਣੀ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ।

ਜ਼ਰੂਰ ਪੜ੍ਹੋ: ਨਿਊਜ਼ੀਲੈਂਡ ਵਿੱਚ ਅੱਜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਨਗਰ ਕੀਰਤਨ ਵਿੱਚ ਪੁੱਜੀਆਂ ਸੰਗਤਾਂ ਦੇ ਲਈ ਨੌਜਵਾਨਾਂ ਨੇ ਵੱਖ-ਵੱਖ ਤਰ੍ਹਾਂ ਦੇ ਸਟਾਲ ਲਾ ਕੇ ਲੰਗਰ ਦਾ ਪ੍ਰਬੰਧ ਕੀਤਾ। ਇਸ ਨਗਰ ਕੀਰਤਨ ਦੇ ਮੌਕੇ ਭਾਈ ਪਰਮਜੀਤ ਸਿੰਘ, ਬਾਬਾ ਸੁਰਿੰਦਰ ਸਿੰਘ, ਗਿਆਨੀ ਦਲਬੀਰ ਸਿੰਘ, ਬਾਬਾ ਜੋਗਾ ਸਿੰਘ, ਹਰਭਜਨ ਸਿੰਘ, ਭਾਰਤ ਤੋਂ ਉੱਚੇਚੇ ਤੌਰ ‘ਤੇ ਪੁੱਜੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਮਹਾਨ ਕਾਰਜ ਲਈ ਸਹਿਯੋਗ ਪਾਉਣ ਵਾਲੇ ਸੇਵਾਦਾਰਾਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।