ਦੇਸ਼

ਭਾਰਤ ਵਲੋਂ ਅੱਤਵਾਦ ਦਾ ਸਾਥ ਦੇਣ ਵਾਲੇ ਪਾਕਿਸਤਾਨ ਖ਼ਿਲਾਫ਼ ਵੱਡੀ ਕਾਰਵਾਈ

ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫ਼ਲੇ ‘ਤੇ 42 ਜਵਾਨਾਂ ਦੀ ਸ਼ਹਾਦਤ ਮਗਰੋਂ ਸੁਰੱਖਿਆ ਸਬੰਧੀ ਕਮੇਟੀ (ਸੀਸੀਐਸ) ਦੀ ਸ਼ੁੱਕਰਵਾਰ ਸਵੇਰੇ ਅਹਿਮ ਬੈਠਕ ਹੋਈ। ਇਸ ਵਿੱਚ ਪਾਕਿਸਤਾਨ ਤੋਂ ਮੋਸਟ ਫੇਵਰਡ ਨੇਸ਼ਨ ਯਾਨੀ ਐਮਐਫਐਨ ਦਰਜਾ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਗੁਆਂਢੀ ਦੇਸ਼ ਤੇ ਅੱਤਵਾਦੀ ਬਹੁਤ ਵੱਡੀ ਗ਼ਲਤੀ ਕਰ ਚੁੱਕੇ ਹਨ ਤੇ ਇਸ ਹਮਲੇ ਦੇ ਗੁਨਾਹਗਾਰਾਂ ਨੂੰ ਸਜ਼ਾ ਜ਼ਰੂਰ ਮਿਲੇਗੀ।

ਇਲਾਜ ਮਗਰੋਂ ਮੁੜ ਤੋਂ ਆਪਣਾ ਅਹੁਦਾ ਸੰਭਾਲ ਚੁੱਕੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਪੁਲਵਾਮਾ ਵਿੱਚ ਜੋ ਹੋਇਆ, ਉਸ ਸਬੰਧੀ ਸੀਸੀਐਸ ਦੀ ਚਰਚਾ ਹੋਈ, ਪਰ ਇਸ ਬਾਰੇ ਉਹ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ। ਉਨ੍ਹਾਂ ਇਹ ਜ਼ਰੂਰ ਕਿਹਾ ਕਿ ਅਸੀਂ ਕੌਮਾਂਤਰੀ ਪੱਧਰ ‘ਤੇ ਪਾਕਿਸਤਾਨ ਨੂੰ ਅਲੱਗ-ਥਲੱਗ ਕਰ ਦਿਆਂਗੇ।

ਮੋਸਟ ਫੇਰਵਡ ਨੇਸ਼ਨ ਕੀ?

ਮੋਸਟ ਫੇਰਵਡ ਨੇਸ਼ਨ ਯਾਨੀ ਸਭ ਤੋਂ ਵੱਧ ਤਰਜੀਹ ਦਿੱਤੇ ਜਾਣ ਵਾਲਾ ਦੇਸ਼। ਕੌਮਾਂਤਰੀ ਵਪਾਰ ਸੰਗਠਨ ਤੇ ਕੌਮਾਂਤਰੀ ਵਪਾਰ ਦੇ ਨਿਯਮਾਂ ਦੇ ਆਧਾਰ ‘ਤੇ ਵਪਾਰ ਵਿੱਚ ਐਮਐਫਐਨ ਦਾ ਦਰਜਾ ਜਿਸ ਵੀ ਦੇਸ਼ ਨੂੰ ਮਿਲਦਾ ਹੈ, ਉਸ ਨੂੰ ਇਹ ਭਰੋਸਾ ਰਹਿੰਦਾ ਹੈ ਕਿ ਕਾਰੋਬਾਰ ਦੇ ਮਾਮਲੇ ਵਿੱਚ ਉਸ ਦਾ ਨੁਕਸਾਨ ਨਹੀਂ ਹੋਵੇਗਾ। ਭਾਰਤ ਨੇ ਸੰਨ 1996 ਵਿੱਚ ਪਾਕਿਸਤਾਨ ਨੂੰ ਤਰਜੀਹੀ ਦੇਸ਼ ਦਾ ਦਰਜਾ ਦਿੱਤਾ ਸੀ।

ਪੁਲਵਾਮਾ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਸਪੂਤ ਹੋਏ ਸ਼ਹੀਦ

ਸਾਲ 2016 ਵਿੱਚ ਸਿੰਧੂ ਜਲ ਸਮਝੌਤਾ ਖ਼ਤਮ ਕਰਨ ਤੇ ਉੜੀ ਹਮਲੇ ਮਗਰੋਂ ਵੀ ਭਾਰਤ ਨੇ ਪਾਕਿਸਤਾਨ ਤੋਂ ਐਮਐਫਐਨ ਦਾ ਦਰਜਾ ਵਾਪਸ ਲੈਣ ਦੇ ਸੰਕੇਤ ਦਿੱਤੇ ਸਨ। ਹਾਲਾਂਕਿ, ਬਾਅਦ ਵਿੱਚ ਇਸ ਨੂੰ ਜਾਰੀ ਰੱਖਿਆ ਗਿਆ ਸੀ। ਇਸ ਕਰਾਰ ਤਹਿਤ ਭਾਰਤ ਤੇ ਪਾਕਿਸਤਾਨ ਦਰਮਿਆਨ ਸੀਮਿੰਟ, ਖੰਡ, ਕੈਮੀਕਲ, ਰੂੰ, ਸਬਜ਼ੀਆਂ ਤੇ ਕੁਝ ਚੋਣਵੇਂ ਫਲ, ਮਿਨਰਲ ਆਇਲ, ਸੁੱਕੇ ਮੇਵੇ ਤੇ ਸਟੀਲ ਆਦਿ ਦਾ ਕਾਰੋਬਾਰ ਹੁੰਦਾ ਹੈ।

CRPF ਕਾਫ਼ਲੇ ਹਮਲੇ ‘ਚ 42 ਜਵਾਨ ਹੋਏ ਸ਼ਹੀਦ

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago