ਦੇਸ਼

ਪੁਲਵਾਮਾ ਦੇ ਕਾਕਾਪੋਰਾ ਇਲਾਕੇ ’ਚ 1 ਅੱਤਵਾਦੀ ਢੇਰ, ਇੰਟਰਨੈੱਟ ਸੇਵਾ ਕੀਤੀ ਬੰਦ

ਜੰਮੂ ਕਸ਼ਮੀਰ ‘ਚ ਪੁਲਵਾਮਾ ਦੇ ਕਾਕਾਪੋਰਾ ਇਲਾਕੇ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਵਿਚਕਾਰ ਮੁੱਠਭੇੜ ਹੋ ਰਹੀ ਹੈ। ਇਸ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰ ਰੱਖਿਆ ਹੈ ਅਤੇ ਹੁਣ ਤੱਕ 1 ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ ਹੈ। ਵਾਰ ਵਾਰ ਆਤਮ ਸਮਰਪਣ ਕਰਨ ਦਾ ਮੌਕਾ ਦਿੱਤੇ ਜਾਣ ਤੋਂ ਬਾਅਦ ਵੀ ਅੱਤਵਾਦੀ ਫਾਇਰਿੰਗ ਕਰਦੇ ਰਹੇ ਹਨ। ਇਲਾਕੇ ਵਿਚ ਮੁੱਠਭੇੜ ਜਾਰੀ ਹੈ।

ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਘਾਟ ਮੁਹੱਲਾ ’ਚ ਕੁਝ ਅਣਪਛਾਤੇ ਅੱਤਵਾਦੀ ਲੁਕੇ ਹੋਏ ਹਨ ਤਾਂ ਉਨ੍ਹਾਂ ਨੇ ਐੱਸਓਜੀ ਸੈਨਾ ਦੀ 50 ਆਰਆਰ ਤੇ ਸੀਆਰਪੀਐੱਫ ਦੇ ਸੰਯੁਕਤ ਦਲ ਦੇ ਨਾਲ ਇਲਾਕੇ ’ਚ ਪਹੁੰਚ ਕੇ ਘੇਰਾਬੰਦੀ ਸ਼ੁਰੂ ਕਰ ਦਿੱਤੀ। ਇਸੇ ਵਿਚ ਅੱਤਵਾਦੀਆਂ ਨੇ ਵੀ ਜਦੋਂ ਸੁਰੱਖਿਆ ਬਲਾਂ ਨੂੰ ਆਪਣੇ ਵੱਲ ਆਉਂਦਾ ਦੇਖਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਅਜੇ ਤਕ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਲਾਕੇ ’ਚ ਅਭਿਆਨ ਅਜੇ ਵੀ ਜਾਰੀ ਹੈ। ਸੂਚਨਾ ਦੇ ਆਧਾਰ ’ਤੇ ਇਲਾਕੇ ’ਚੋਂ ਤਿੰਨ ਅੱਤਵਾਦੀ ਹੋਣ ਦੀ ਸੰਭਾਵਨਾ ਹੈ। ਆਪ੍ਰੇਸ਼ਨ ਜਾਰੀ ਹੈ, ਉਥੇ ਮਾਰੇ ਗਏ ਅੱਤਾਵਾਦੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਕਾਬਲਾ ਸਮਾਪਤ ਹੋਣ ਤੋਂ ਬਾਅਦ ਸਥਾਨਕ ਲੋਕਾਂ ਨਾਲ ਉਸ ਦੀ ਪਛਾਣ ਕਰਵਾਈ ਜਾਵੇਗੀ।

ਫ਼ੌਜ ਦੇ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮਕਾਨ ’ਚ ਲੁਕੇ ਇਨ੍ਹਾਂ ਅੱਤਵਾਦੀਆਂ ਨੂੰ ਆਤਮਸਮਪਰਣ ਕਰਨ ਦਾ ਵਾਰ-ਵਾਰ ਮੌਕਾ ਦਿੱਤਾ। ਇਥੋਂ ਤਕ ਕਿ ਅੱਤਵਾਦੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਕਾਬਲੇ ਵਾਲੀ ਜਗ੍ਹਾ ’ਤੇ ਲਿਆ ਕੇ ਉਨ੍ਹਾਂ ਵੱਲੋਂ ਕਹਿਲਵਾਇਆ ਗਿਆ ਪਰ ਉਹ ਹਥਿਆਰ ਸੁੱਟਣ ਲਈ ਤਿਆਰ ਨਹੀਂ ਹਨ। ਅਜੇ ਵੀ ਦੋ ਅੱਤਵਾਦੀ ਸੁਰੱਖਿਆ ਘੇਰੇ ’ਚ ਹਨ। ਸੁਰੱਖਿਆ ਬਲਾਂ ਨੇ ਕਿਹਾ ਕਿ ਜੇਕਰ ਉਹ ਹਥਿਆਰ ਨਹੀਂ ਸੁੱਟਦੇ ਤਾਂ ਜਲਦ ਹੀ ਉਨ੍ਹਾਂ ਨੂੰ ਵੀ ਮਾਰ ਦਿੱਤਾ ਜਾਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago