Amphan News: ਪੱਛਮੀ ਬੰਗਾਲ ਵਿੱਚ ਅਮਫਾਨ ਦਾ ਕਹਿਰ, 12 ਲੋਕਾਂ ਦੀ ਹੋਈ ਮੌਤ

12-people-death-due-to-amphan-cyclonic

Amphan News: ਕੋਲਕਾਤਾ ਸਮੇਤ ਪੱਛਮੀ ਬੰਗਾਲ ਦੇ ਕਈ ਹਿੱਸਿਆਂ ‘ਚ ਤਬਾਹੀ ਮਚਾਉਣ ਵਾਲੇ ਬੇਹੱਦ ਭਿਆਨਕ ਚੱਕਰਵਾਤੀ ਤੂਫਾਨ ‘ਅਮਫਾਨ’ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਹਜ਼ਾਰਾਂ ਮਕਾਨ ਨਸ਼ਟ ਹੋ ਗਏ ਅਤੇ ਹੇਠਲੇ ਇਲਾਕਿਆਂ ‘ਚ ਪਾਣੀ ਭਰ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਉਤਰ 24 ਪਰਗਨਾ ਜ਼ਿਲੇ ‘ਚ ਇਕ ਪੁਰਸ਼ ਅਤੇ ਇਕ ਔਰਤ ਦੇ ਉੱਪਰ ਦਰੱਖਤ ਡਿੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Corona in India: ਭਾਰਤ ਵਿੱਚ Corona ਦਾ ਕਹਿਰ ਜਾਰੀ, ਮੌਤ ਦਾ ਅੰਕੜਾ 3150 ਤੋਂ ਪਾਰ

ਇਸ ਤੋਂ ਇਲਾਵਾ ਹਾਵੜਾ ‘ਚ ਵੀ ਇਸੇ ਤਰ੍ਹਾਂ ਦੀ ਘਟਨਾ ‘ਚ 13 ਸਾਲਾ ਬੱਚੀ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਕਰੰਟ ਲੱਗਣ ਕਾਰਨ ਹੁਗਲੀ ਅਤੇ ਉੱਤਰ 24 ਪਰਗਨਾ ਜ਼ਿਲਿਆਂ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕੋਲਕਾਤਾ ‘ਚ ਇਕ ਔਰਤ ਅਤੇ ਉਸ ਦੇ 7 ਸਾਲਾ ਬੇਟੇ ‘ਤੇ ਦਰੱਖਤ ਡਿੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਤੂਫਾਨ ਕਾਰਨ ਉਡ ਕੇ ਆਈ ਕਿਸੇ ਵਸਤੂ ਦੇ ਟਕਰਾਉਣ ਨਾਲ ਕੋਲਕਾਤਾ ‘ਚ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ।

ਰਾਜ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਸ ਚੱਕਰਵਾਤੀ ਤੂਫਾਨ ਕਾਰਨ ਜਾਨ-ਮਾਲ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਗਾਉਣਾ ਹਾਲੇ ਸੰਭਵ ਨਹੀਂ ਹੈ, ਕਿਉਂਕਿ ਜਿਨ੍ਹਾਂ ਖੇਤਰਾਂ ‘ਚ ਜ਼ਿਆਦਾ ਤਬਾਹੀ ਮਚੀ ਹੈ, ਉਨ੍ਹਾਂ ‘ਚ ਹੁਣ ਵੀ ਜਾਣਾ ਸੰਭਵ ਨਹੀਂ ਹੈ। ਭਾਰੀ ਬਾਰਸ਼ ਅਤੇ 190 ਕਿਲੋਮੀਟਰ ਪ੍ਰਤੀਘੰਟੇ ਦੀ ਰਫਤਾਰ ਵਾਲੀਆਂ ਹਵਾਵਾਂ ਦੇ ਨਾਲ ‘ਅਮਫਾਨ’ ਬੁੱਧਵਾਰ ਦੁਪਹਿਰ ਢਾਈ ਵਜੇ ਪੱਛਮੀ ਬੰਗਾਲ ਦੇ ਦੀਘਾ ਤੱਟ ‘ਤੇ ਪਹੁੰਚਿਆ। ਇਸ ਤੋਂ ਬਾਅਦ ਰਾਜ ਦੇ ਕਈ ਹਿੱਸਿਆਂ ‘ਚ ਭਾਰੀ ਬਾਰਸ਼ ਅਤੇ ਤੂਫਾਨ ਆਇਆ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ