ਦੇਸ਼

ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ 13 ਹੋਰ ਕਿਸਾਨ ਤਿਹਾੜ ਜੇਲ ‘ਚੋਂ ਹੋਏ ਰਿਹਾਅ

ਦਿੱਲੀ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ 13 ਹੋਰ ਕਿਸਾਨ ਬੀਤੀ ਰਾਤ ਤਿਹਾੜ ਜੇਲ ਵਿਚੋਂ ਰਿਹਾਅ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਿਨ੍ਹਾਂ 9 ਨੌਜਵਾਨਾਂ ਨੂੰ ਸੋਮਵਾਰ ਦੀ ਰਾਤ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਵਿਚ ਜਤਿੰਦਰ ਸਿੰਘ, ਗੁਰਦੀਪ ਸਿੰਘ, ਕਿਸ਼ਨ, ਧਰਮਿੰਦਰ ਸਿੰਘ, ਦਿਲਸ਼ਾਦ ਖਾਨ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਮਿਤ ਕੁਮਾਰ ਅਤੇ ਜਸਵੀਰ ਸਿੰਘ ਸ਼ਾਮਲ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੱਲ੍ਹ 13 ਹੋਰ ਨੌਜਵਾਨ ਜੇਲ ਵਿਚ ਦੇਰ ਰਾਤ ਰਿਹਾਅ ਹੋਏ ਜੋ ਕਿ ਨਾਂਗਲੋਈ ਪੁਲਿਸ ਥਾਣੇ ਦੀ ਐਫ਼.ਆਈ.ਆਰ ਨੰਬਰ 46/21 ਤਹਿਤ ਗ੍ਰਿਫ਼ਤਾਰ ਕੀਤੇ ਗਏ ਸਨ।ਸਿਰਸਾ ਨੇ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਅਸੀਂ ਹਰ ਕਿਸਾਨ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਾਂਗੇ ਅਤੇ ਅਸੀਂ ਆਪਣਾ ਵਾਅਦਾ ਪੂਰਾ ਕਰ ਰਹੇ ਹਾਂ।

ਇਨ੍ਹਾਂ ਵਿਚ ਜਸਵੰਤ ਸਿੰਘ, ਅੰਮ੍ਰਿਤਪਾਲ ਸਿੰਘ, ਬਲਧੀਰ ਸਿੰਘ, ਭਾਗ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਰਣਜੀਤ ਸਿੰਘ, ਹਸਵਿੰਦਰ ਸਿੰਘ, ਦਲਜਿੰਦਰ ਸਿੰਘ, ਗੁਰਦੀਪ ਸਿੰਘ ਅਤੇ ਰਮਨਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਸ਼ਾਮਲ ਹਨ। ਉਨ੍ਹਾਂ ਨੇ ਇਨ੍ਹਾਂ ਦੀ ਜ਼ਮਾਨਤ ਕਰਵਾਉਣ ਵਿਚ ਅਹਿਮ ਰੋਲ ਅਦਾ ਕਰਨ ਲਈ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਐਡਵੋਕੇਟ ਦਿਨੇਸ਼ ਮੁਦਗਿੱਲ, ਅਮਰਵੀਰ ਸਿੰਘ ਭੁੱਤਲਰ, ਨੇਹਾ ਦਹੂਨ, ਵਿਕਰਮ ਸਿੰਘ, ਚਿਤਵਨ ਗੋਦਾਰਾ, ਅਮਿਤ ਸਾਂਗਵਾਨ, ਗੌਰਵ ਯਾਦਵ, ਜਸਪ੍ਰੀਤ ਸਿੰਘ ਰਾਏ, ਜਸਦੀਪ ਸਿੰਘ ਢਿੱਲੋਂ, ਸੰਜੇ ਨਸਿਆਰ, ਗੁਨਿੰਦਰ ਕੌਰ, ਵਿਰੇਂਦਰ ਸੰਧੂ, ਕਪਿਲ ਮਦਾਨ, ਕੁਨਾਲ ਮਦਾਨ ਤੇ ਗੁਰਮੁੱਖ ਸਿੰਘ ਸਮੇਤ ਸਾਰੇ ਹੀ ਵਕੀਲਾਂ ਦਾ ਧਨਵਾਦ ਕੀਤਾ ਹੈ।

ਦੱਸ ਦੇਈਏ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 97 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ।ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਪਿਛਲੀ ਮੀਟਿੰਗ ‘ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਕਿਸਾਨਾਂ ਨੇ ਓਸੇ ਸਮੇਂ ਹੀ ਰੱਦ ਕਰ ਦਿੱਤਾ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago