ਫਿਲਮੀ ਦੁਨੀਆ ਤੋਂ ਸਿਆਸਤ ਵਿੱਚ ਆਈ ਅਦਾਕਾਰਾ ਹੇਮਾ ਮਾਲਿਨੀ ਨੇ ਕਿਹਾ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਉਨ੍ਹਾਂ ਦੀਆਂ ਆਖ਼ਰੀ ਚੋਣਾਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਕਦੀ ਲੋਕ ਸਭਾ ਚੋਣਾਂ ਨਹੀਂ ਲੜਨਗੇ।
ਮੌਜੂਦਾ ਉੱਤਰ ਪ੍ਰਦੇਸ਼ ਦੀ ਮਥੁਰਾ ਲੋਕ ਸਭਾ ਸੀਟ ਤੋਂ ਹੇਮਾ ਮਾਲਿਨੀ ਬੀਜੇਪੀ ਦੀ ਉਮੀਦਵਾਰ ਹਨ। ਮਥੁਰਾ ਤੋਂ ਕਾਂਗਰਸ ਨੇ ਮਹੇਸ਼ ਪਾਠਕ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਐਸਪੀ-ਬੀਐਸਪੀ ਤੇ ਆਰਐਲਡੀ ਗਠਜੋੜ ਵੱਲੋਂ ਹੇਮਾ ਮਾਲਿਨੀ ਦਾ ਮੁਕਾਬਲਾ ਆਰਐਲਡੀ ਉਮੀਦਵਾਰ ਨਰੇਂਦਰ ਸਿੰਘ ਨਾਲ ਹੋਏਗਾ।
ਇਹ ਵੀ ਪੜ੍ਹੋ : ਪੰਜਾਬ ਤੇ ਦਿੱਲੀ ਮਗਰੋਂ ਹੁਣ ਯੂਪੀ ਤੇ ਬਿਹਾਰ ‘ਚ ਵੀ ਚੋਣ ਲੜੇਗੀ ‘ਆਪ’
18 ਅਪ੍ਰੈਲ ਨੂੰ ਦੂਜੇ ਗੇੜ ਵਿੱਚ ਮਥੁਰਾ ’ਚ ਲੋਕ ਸਭਾ ਚੋਣਾਂ ਹੋਣਗੀਆਂ। ਦੂਜੇ ਗੇੜ ਵਿੱਚ ਉੱਤਰ ਪ੍ਰਦੇਸ਼ ਵਿੱਚ ਮਥੁਰਾ ਲੋਕ ਸਭਾ ਸੀਟ ਮਿਲਾ ਕੇ ਕੁੱਲ 8 ਸੀਟਾਂ ’ਤੇ ਵੋਟਾਂ ਪੈਣਗੀਆਂ। ਇਸ ਵਾਰ ਚੋਣ ਕਮਿਸ਼ਨ ਨੇ 7 ਗੇੜਾਂ ਵਿੱਚ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਪਹਿਲੇ ਗੇੜ ਦੀ ਵੋਟਿੰਗ 11 ਅਪ੍ਰੈਲ ਨੂੰ ਸ਼ੁਰੂ ਹੋਏਗੀ ਜਦਕਿ ਆਖ਼ਰੀ ਗੇੜ 19 ਮਈ ਨੂੰ ਹੋਏਗਾ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਏਗੀ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…