2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ, ਕੁੱਲ ਸੱਤ ਗੇੜਾਂ ਵਿੱਚ ਹੋਣਗੀਆਂ ਚੋਣਾਂ

Sunil Arora Chief Election Commissioner

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪਰੈਲ ਨੂੰ ਹੋਣਗੀਆਂ ਅਤੇ ਆਖ਼ਰੀ ਗੇੜ 19 ਮਈ ਪੂਰਾ ਹੋਵੇਗਾ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ।

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅੱਜ ਤੋਂ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। 11 ਅਪਰੈਲ ਨੂੰ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋਵੇਗੀ। ਦੂਜੇ ਗੇੜ ਲਈ ਚੋਣਾਂ 18 ਅਪਰੈਲ ਨੂੰ ਪੈਣਗੀਆਂ, ਤੀਜੇ ਗੇੜ ਲਈ 23 ਅਪਰੈਲ ਨੂੰ ਵੋਟਿੰਗ ਹੋਵੇਗੀ। ਚੌਥੇ ਗੇੜ ਦੀ ਵੋਟਿੰਗ 29 ਅਪਰੈਲ ਨੂੰ ਹੋਵੇਗੀ, ਪੰਜਵੇਂ ਗੇੜ ਦੀ ਚੋਣਾਂ ਛੇ ਮਈ ਨੂੰ ਹੋਣਗੀਆਂ। ਛੇਵੇਂ ਗੇੜ ਲਈ ਵੋਟਿੰਗ ਦਾ ਦਿਨ 12 ਮਈ ਅਤੇ ਸੱਤਵੇਂ ਗੇੜ ਲਈ ਚੋਣਾਂ 19 ਮਈ ਨੂੰ ਪੈਣਗੀਆਂ।

Source:AbpSanjha