ਬਿਜਲੀ ਡਿੱਗਣ ਕਾਰਨ 26 ਲੋਕਾਂ ਦੀ ਮੌਤ, 14 ਜ਼ਖਮੀ

26-dead-due-to-lightening-,14-injured

ਸੋਮਵਾਰ ਦੀ ਸ਼ਾਮ ਨੂੰ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ 26 ਲੋਕਾਂ ਦੀ ਮੌਤ ਹੋ ਗਈ ਤੇ 14 ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਮੁਰਸ਼ਿਦਾਬਾਦ ‘ਚ 9, ਹੁਗਲੀ  ‘ਚ 11 ਤੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ ‘ਚ 2 ਦੀ ਮੌਤ ਹੋਈ ਹੈ। ਜ਼ਖ਼ਮੀਆਂ ‘ਚ 8 ਮੁਰਸ਼ੀਦਾਬਾਦ ਤੇ 6 ਹੁਗਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਕੇਂਦਰ ਸਰਕਾਰ ਨੇ ਬਿਜਲੀ ਡਿੱਗਣ ਕਾਰਨ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਲਈ 2-2 ਲੱਖ ਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਬੁੱਧਵਾਰ ਤੇ ਵੀਰਵਾਰ ਨੂੰ ਬਿਜਲੀ ਡਿੱਗਣ ਨਾਲ ਮਾਰੇ ਗਏ ਲੋਕਾਂ ਦੇ ਘਰਾਂ ਦਾ ਦੌਰਾ ਕਰਨਗੇ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣਗੇ।

ਮੀਂਹ ਕਾਰਨ ਕੋਲਕਾਤਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ