Noida News: ਨੋਇਡਾ ਵਿੱਚ ਬੀਤੀ ਰਾਤ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3-2-magnitude-earthquake-shakes-in-noida

Noida News: ਦਿੱਲੀ ਨਾਲ ਲੱਗਦੇ ਨੋਇਡਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਰਾਤ 10.42 ਮਿੰਟ ‘ਤੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਦੱਖਣੀ-ਪੂਰਬੀ ਨੋਇਡਾ ‘ਚ ਸੀ। ਸ਼ੁਰੂਆਤੀ ਜਾਣਕਾਰੀ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਲੋਕ ਆਪਣੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਇੱਕ ਹਫਤੇ ‘ਚ ਦੂਜੀ ਵਾਰ ਨੋਇਡਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਇਹ ਵੀ ਪੜ੍ਹੋ: Corona in India: ਦੇਸ਼ ਭਰ ਵਿੱਚ ਦਿਨੋਂ ਦਿਨ ਵੱਧ ਰਿਹਾ Corona ਦਾ ਕਹਿਰ, ਇਨਫੈਕਟਡ ਮਰੀਜ਼ਾਂ ਦਾ ਅੰਕੜਾ ਪੁੱਜਾ 2 ਲੱਖ ਤੋਂ ਪਾਰ

ਇਸ ਤੋਂ ਪਹਿਲਾਂ 29 ਮਈ ਨੂੰ ਦਿੱਲੀ-ਐਨ.ਸੀ.ਆਰ. ਤੋਂ ਇਲਾਵਾ ਕਈ ਸੂਬਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਦੱਸ ਦਈਏ ਕਿ ਪਿਛਲੇ ਕਈ ਮਹੀਨੀਆਂ ਤੋਂ ਦਿੱਲੀ-ਐਨ.ਸੀ.ਆਰ. ‘ਚ ਕੁੱਝ ਦਿਨਾਂ ਦੇ ਅੰਤਰਾਲ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਕੋਰੋਨਾ ਵਾਇਰਸ ਅਤੇ ਹੁਣ ਇਸ ਭੂਚਾਲ ਦੇ ਝਟਕਿਆਂ ਦੇ ਕਾਰਨ ਲੋਕਾਂ ਦੇ ਮਨ ‘ਚ ਵੀ ਖੌਫ ਦਾ ਮਾਹੌਲ ਬਣਿਆ ਹੋਇਆ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ