National News: ਵਿਸ਼ਾਖਾਪਟਨਮ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 3 ਲੋਕਾਂ ਦੀ ਮੌਤ, 130-170 ਲੋਕਾਂ ਨੂੰ ਕੀਤਾ ਦਾਖਿਲ

3-killed-in-visakhapatnam-after-gas-leak

National News: ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਚ ਇੱਕ ਫਾਰਮਾ ਕੰਪਨੀ ਵਿਚ ਵੀਰਵਾਰ ਸਵੇਰੇ ਗੈਸ ਲੀਕ ਹੋ ਗਈ। ਸਥਾਨਕ ਪ੍ਰਸ਼ਾਸਨ ਅਤੇ ਨੇਵੀ ਨੇ ਫੈਕਟਰੀ ਦੇ ਨੇੜਲੇ ਪਿੰਡਾਂ ਨੂੰ ਖਾਲੀ ਕਰਵਾ ਲਿਆ ਹੈ। ਇਸ ਜ਼ਹਿਰੀਲੀ ਗੈਸ ਕਾਰਨ ਫੈਕਟਰੀ ਦੇ ਤਿੰਨ ਕਿਲੋਮੀਟਰ ਦੇ ਇਲਾਕੇ ਪ੍ਰਭਾਵਿਤ ਹਨ। ਫਿਲਹਾਲ, ਪੰਜ ਪਿੰਡ ਖਾਲੀ ਕਰਵਾ ਲਏ ਗਏ ਹਨ। ਸੈਂਕੜੇ ਲੋਕ ਸਿਰ ਦਰਦ, ਉਲਟੀਆਂ ਅਤੇ ਸਾਹ ਲੈਣ ਵਿਚ ਮੁਸ਼ਕਲ ਹੋਣ ਕਾਰਨ ਹਸਪਤਾਲ ਪਹੁੰਚ ਰਹੇ ਹਨ।

3-killed-in-visakhapatnam-after-gas-leak

ਇਕ ਸਰਕਾਰੀ ਹਸਪਤਾਲ ਵਿਚ 3 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਅਤੇ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਵਿਚ ਜ਼ਿਆਦਾਤਰ ਬਜ਼ੁਰਗ ਅਤੇ ਬੱਚੇ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ 150-170 ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਵੀ ਕਰਵਾਇਆ ਗਿਆ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ