Corona in Himachal Pradesh: ਹਿਮਾਚਲ ਪ੍ਰਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ 205 ਤੋਂ ਪਾਰ, 4 ਨਵੇਂ ਮਾਮਲੇ ਆਏ ਸਾਹਮਣੇ

4-new-cases-of-corona-in-himachal-pradesh

Corona in Himachal Pradesh: ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ‘ਚ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 208 ਹੋ ਗਈ ਹੈ। ਇਸ ਦੌਰਾਨ 75 ਸਾਲ ਦੀ ਇਕ ਪੀੜਤ ਬਜ਼ੁਰਗ ਜਨਾਨੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਜਨਾਨੀ ਦੀ ਮੌਤ ਤੋਂ ਬਾਅਦ ਸੂਬੇ ‘ਚ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 5 ਹੋ ਗਈ ਹੈ। ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਸ਼ਨੀਵਾਰ ਨੂੰ ਬਜ਼ੁਰਗ ਜਨਾਨੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਸੀ।

ਇਹ ਵੀ ਪੜ੍ਹੋ: Corona in Rajasthan: ਰਾਜਸਥਾਨ ਵਿੱਚ Corona ਦਾ ਕਹਿਰ, 71 ਨਵੇਂ ਕੇਸਾਂ ਨਾਲ ਮਰੀਜ਼ਾਂ ਦੀ ਗਿਣਤੀ ਹੋਈ 7100

ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਚ ਐਤਵਾਰ ਰਾਤ ਸਵਾ 10 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਜਨਾਨੀ ਨੂੰ ਕਈ ਬੀਮਾਰੀਆਂ ਤੋਂ ਪੀੜਤ ਸੀ ਅਤੇ ਉਨ੍ਹਾਂ ਨੂੰ ਹਮੀਰਪੁਰ ਤੋਂ ਆਈ. ਜੀ. ਐੱਮ. ਸੀ. ਭੇਜਿਆ ਗਿਆ ਸੀ। ਓਧਰ ਹਮੀਰਪੁਰ ਦੇ ਜ਼ਿਲਾ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਨਾਨੀ ਦੇ ਪਤੀ ਵਾਇਰਸ ਤੋਂ ਪੀੜਤ ਪਾਏ ਗਏ ਸਨ ਅਤੇ ਉਸ ਦੇ ਦੋ ਦਿਨ ਬਾਅਦ ਸ਼ਨੀਵਾਰ ਨੂੰ ਉਸ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ। ਜ਼ਿਲਾ ਅਧਿਕਾਰੀ ਨੇ ਦੱਸਿਆ ਕਿ ਜਨਾਨੀ ਇਲਾਜ ਲਈ ਪੰਜਾਬ ਦੇ ਜਲੰਧਰ ਗਈ ਸੀ। ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਮੀਰਪੁਰ ਦੇ ਸਰਕਾਰੀ ਮੈਡੀਕਲ ਕਾਲਜ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਵਿਗੜ ਤੋਂ ਬਾਅਦ ਆਈ. ਜੀ. ਐੱਮ. ਸੀ. ਭੇਜਿਆ ਗਿਆ। ਉੱਥੇ ਉਨ੍ਹਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਸ਼ਨੀਵਾਰ ਨੂੰ ਉਨ੍ਹਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ