Corona in Maharashtra: ਦੇਸ਼ ਵਿੱਚ Lockdown ਦੌਰਾਨ 487 ਪੁਲਿਸ ਕਰਮਚਾਰੀ Corona Positive

487-police-personnel-positive-in-maharashtra

Corona in Maharashtra: ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਵੀਰਵਾਰ ਭਾਵ ਅੱਜ ਕਿਹਾ ਕਿ ਦੇਸ਼ ਵਿਆਪੀ ਲਾਕਡਾਊਨ ਲਾਗੂ ਹੋਣ ਤੋਂ ਬਾਅਦ ਸੂਬੇ ‘ਚ 487 ਪੁਲਸ ਕਰਮਚਾਰੀ Coronavirus ਪਾਜ਼ੇਟਿਵ ਪਾਏ ਗਏ ਹਨ। ਦੇਸ਼ ਵਿਚ Coronavirus ਨੂੰ ਫੈਲਣ ਤੋਂ ਰੋਕਣ ਲਈ 24 ਮਾਰਚ ਨੂੰ ਲਾਕਡਾਊਨ ਲਾਇਆ ਗਿਆ ਸੀ ਅਤੇ ਇਸ ਨੂੰ 17 ਮਈ ਤੱਕ ਵਧਾ ਦਿੱਤਾ ਗਿਆ ਹੈ। ਦੇਸ਼ਮੁੱਖ ਨੇ ਲੜੀਵਾਰ ਟਵੀਟ ਕਰਦਿਆਂ ਕਿਹਾ ਕਿ ਲਾਕਡਾਊਨ ਤੋਂ ਬਾਅਦ ਹੁਣ ਤੱਕ 487 ਪੁਲਸ ਕਰਮਚਾਰੀ Coronavirus ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਸ ਹੈਲਪਲਾਈਨ ਨੰਬਰ-100 ‘ਤੇ ਕੋਰੋਨਾ ਵਾਇਰਸ ਨਾਲ ਸਬੰਧਤ ਫੋਨ ਕਾਲ ਦੀ ਗਿਣਤੀ ਵਧੀ ਹੈ। ਮੰਤਰੀ ਨੇ ਦੱਸਿਆ ਕਿ ਇਸ ਨੰਬਰ ‘ਤੇ ਹੁਣ ਤੱਕ 85,309 ਕਾਲਜ਼ ਆਈਆਂ ਹਨ।

ਇਹ ਵੀ ਪੜ੍ਹੋ: Corona in India: ਦੇਸ਼ ਭਰ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ Corona ਦਾ ਕਹਿਰ, ਮਰੀਜ਼ਾਂ ਦੀ ਗਿਣਤੀ 52000 ਤੋਂ ਪਾਰ

ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 2,24,219 ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ ਅਤੇ 649 ਲੋਕ ਇਕਾਂਤਵਾਸ ਨਿਯਮ ਦਾ ਉਲੰਘਣ ਕਰਦੇ ਹੋਏ ਪਾਏ ਗਏ। ਉਨ੍ਹਾਂ ਨੇ ਟਵੀਟ ਕੀਤਾ ਕਿ ਸੂਬਾ ਸਰਕਾਰ 4,738 ਰਾਹਤ ਕੈਂਪ ਚਲਾ ਰਹੀ ਹੈ, ਜਿੱਥੇ 4,35,030 ਪ੍ਰਵਾਸੀ ਮਜ਼ਦੂਰਾਂ ਨੂੰ ਭੋਜਨ ਨਾਲ ਸ਼ਰਨ ਮੁਹੱਈਆ ਕਰਵਾਈ ਗਈ। ਗੈਰ-ਕਾਨੂੰਨੀ ਟਰਾਂਸਪੋਰਟ ਦੇ 1,281 ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਲਾਕਡਾਊਨ ਲਾਗੂ ਹੋਣ ਤੋਂ ਬਾਅਦ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ -188 ਤਹਿਤ 96,231 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ 18,858 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 53,330 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ