ਝਾਰਖੰਡ ਵਿੱਚ ਵਾਪਰਿਆ ਭਿਆਨਕ ਹਾਦਸਾ, ਗੱਡੀ ਨਦੀ ਵਿੱਚ ਡਿੱਗਣ ਨਾਲ 5 ਲੋਕਾਂ ਦੀ ਮੌਤ

5-killed-as-vehicle-falls-into-river-in-jharkhand

ਝਾਰਖੰਡ ‘ਚ ਧਨਾਬਾਦ ਜ਼ਿਲ੍ਹੇ ਦੇ ਗੋਵਿੰਦਪੁਰ ਥਾਣਾ ਖੇਤਰ ‘ਚ ਮੰਗਲਵਾਰ ਨੂੰ ਕਾਰ ਦੇ ਨਦੀ ‘ਚ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਬਰਵਾਅੱਡਾ ਵਲੋਂ ਆ ਰਹੀ ਤੇਜ਼ ਰਫਤਾਰ ਕਾਰ ਬਰਵਾਪੂਰਬ ਨੇੜੇ ਖੁਦੀਆ ਪੁਲ ‘ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਸਿੱਧੇ ਨਦੀ ‘ਚ ਜਾ ਡਿੱਗੀ। ਇਸ ਹਾਦਸੇ ‘ਚ 2 ਸਾਲਾ ਇਕ ਬੱਚੀ, ਇਕ ਜਨਾਨੀ ਅਤੇ ਤਿੰਨ ਪੁਰਸ਼ਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਕਾਰ ਗਯਾ ਤੋਂ ਆ ਰਹੀ ਸੀ। ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ