Categories: ਦੇਸ਼

Russia Fire News: ਰੂਸ ਦੇ ਸੇਂਟ ਜਾਰਜ ਹਸਪਤਾਲ ਵਿੱਚ ਲੱਗੀ ਭਿਆਨਕ ਅੱਗ, 5 ਲੋਕਾਂ ਦੀ ਮੌਤ

Russia Fire News: ਰੂਸ ਦੇ ਸੇਂਟ ਪੀਟਰਸਬਰਗ ਸ਼ਹਿਰ ਦੇ ਇਕ ਹਸਪਤਾਲ ਅੱਗ ਲੱਗਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਮੰਗਲਵਾਰ ਨੂੰ ਐਮਰਜੈਂਸੀ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਗਈ ਹੈ। ਸੂਤਰ ਨੇ ਟਾਸ ਨਿਊਜ਼ ਏਜੰਸੀ ਨੂੰ ਦੱਸਿਆ ਕਿ ਸੇਂਟ ਜਾਰਜ ਹਸਪਤਾਲ ਵਿਚ ਵਾਪਰੀ ਇਸ ਘਟਨਾ ਵਿਚ ਵੈਂਟੀਲੇਟਰ ‘ਤੇ ਰੱਖੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਬਹੁਤ ਭਿਆਨਕ ਸੀ। ਰੂਸ ਦਾ ਐਮਰਜੈਂਸੀ ਮੰਤਰਾਲੇ ਦੀ ਪ੍ਰੈੱਸ ਸਰਵਿਸ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਅੱਗ 10 ਵਰਗ ਮੀਟਰ ਦੇ ਇਲਾਕੇ ਵਿਚ ਬਹੁਤ ਭਿਆਨਕ ਸੀ ਤੇ ਇਸ ਦੌਰਾਨ 150 ਲੋਕਾਂ ਨੂੰ ਇਮਾਰਤ ਵਿਚੋਂ ਕੱਢਿਆ ਗਿਆ। ਸ਼ੁਰੂਆਤੀ ਜਾਂਚ ਵਿਚ ਅੱਗ ਵੈਂਟੀਲੇਟਰ ਮਸ਼ੀਨ ਵਿਚ ਸ਼ਾਟ ਸਰਕਟ ਕਾਰਨ ਲੱਗੀ ਲੱਗ ਰਹੀ ਹੈ। ਮਾਰਚ ਮੱਧ ਤੋਂ ਹਸਪਤਾਲ ਵਿਚ ਕੋਵਿਡ-19 ਦੇ ਮਰੀਜ਼ਾਂ ਦਾ ਵੀ ਇਲਾਜ ਚੱਲ ਰਿਹਾ ਸੀ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago