ਦੇਸ਼

Corona in Mumbai: ਮੁੰਬਈ ਵਿੱਚ 53 ਪੱਤਰਕਾਰ ਆਏ COVID19 ਦੀ ਲਪੇਟ ‘ਚ

ਦੇਸ਼ ਭਰ ‘ਚ ਕੋਰੋਨਾ ਵਾਇਰਸ ਤੇਜ਼ੀ ਨਾਲ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਰਿਹਾ ਹੈ। ਇਸ ਖਤਰਨਾਕ ਵਾਇਰਸ ਨਾਲ ਦੇਸ਼ ਦੇ ਡਾਕਟਰ, ਪੁਲਸ ਅਤੇ ਸਫ਼ਾਈ ਕਰਮਚਾਰੀ ਨੂੰ ਵੀ ਆਪਣੇ ਲਪੇਟੇ ‘ਚ ਲਿਆ ਹੈ। ਉੱਥੇ ਹੀ ਕੋਰੋਨਾ ਵਾਇਰਸ ਦੇ ਕਹਿਰ ਦਰਮਿਆਨ ਪੱਤਰਕਾਰ ਵੀ ਆਪਣੀ ਜਾਨ ‘ਤੇ ਖੇਡ ਕੇ ਰਿਪੋਰਟਿੰਗ ਕਰ ਰਹੇ ਹਨ ਅਤੇ ਜਨਤਾ ਤੱਕ ਖਬਰਾਂ ਪਹੁੰਚਾ ਰਹੇ ਹਨ। ਇਸ ਵਿਚ ਦੁਖਦ ਖਬਰ ਹੈ ਕਿ ਇਸ ਜਾਨਲੇਵਾ ਕੋਰੋਨਾ ਨੇ ਹੁਣ ਪੱਤਰਕਾਰਾਂ ਨੂੰ ਵੀ ਆਪਣੀ ਲਪੇਟ ‘ਚ ਲੈਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਪਿਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋਣਗੇ ਸੀਐਮ ਯੋਗੀ ਆਦਿੱਤਿਆਨਾਥ

ਇਕ ਨਿਊਜ਼ ਏਜੰਸੀ ਦੇ ਸੂਤਰਾਂ ਅਨੁਸਾਰ ਮੁੰਬਈ ‘ਚ 53 ਪੱਤਰਕਾਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਇਨਾਂ ‘ਚ ਕੁਝ ਫੀਲਡ ਰਿਪੋਰਟਰ ਵੀ ਹਨ। ਅਧਿਕਾਰਤ ਸੂਤਰਾਂ ਨੂੰ ਨਿਊਜ਼ ਏਜੰਸੀ ਨੇ ਮੁੰਬਈ ‘ਚ ਕੁਝ ਫੀਲਡ ਰਿਪੋਰਟਰਾਂ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਬਾਰੇ ਸੋਮਵਾਰ ਸਵੇਰੇ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਮੁੰਬਈ ‘ਚ 53 ਪੱਤਰਕਾਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉੱਥੇ ਹੀ ਕੁੱਲ 167 ਪੱਤਰਕਾਰਾਂ ਦਾ ਕੋਰੋਨਾ ਟੈਸਟ 16 ਅਪ੍ਰੈਲ ਨੂੰ ਕੀਤਾ ਗਿਆ ਸੀ। ਜਾਂਚ ਕੈਂਪ ਦਾ ਆਯੋਜਨ ਸ਼ਹਿਰ ਸਥਿਤ ਸੰਸਥਾ ਵਲੋਂ ਕੀਤਾ ਗਿਆ ਸੀ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago