5 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ 70 ਸਾਲਾ ਵਿਅਕਤੀ ਗ੍ਰਿਫ਼ਤਾਰ।

70-year-old-man-arrested-for-allegedly-raping-a-5-year-old-girl-in-bihar

ਬਿਹਾਰ ਦੇ ਹਾਜੀਪੁਰ ਵਿਖੇ ਪਿਛਲੇ ਦਿਨੀਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵੀਰਵਾਰ ਨੂੰ ਇੱਕ 70 ਸਾਲਾ ਬਜ਼ੁਰਗ ਵਿਅਕਤੀ ਵੱਲੋਂ 5 ਸਾਲ ਦੀ ਮਾਸੂਮ ਬੱਚੀ ਨਾਲ ਕਥਿਤ ਤੌਰ ‘ਤੇ ਜਬਰ ਜਨਾਹ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਲੜਕੀ ਨੂੰ ਮੈਡੀਕਲ ਜਾਂਚ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ 5 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ 70 ਸਾਲਾ ਬਜ਼ੁਰਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦੱਸ ਦੇਈਏ ਕਿ ਦੇਸ਼ ‘ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ