Corona in India: ਭਾਰਤ ਵਿੱਚ Corona ਦਾ ਪ੍ਰਕੋਪ ਜਾਰੀ, 700 ਨਵੇਂ CoronaPositive ਕੇਸ ਆਏ ਸਾਹਮਣੇ

700-new-coronas-positive-case-in-india

Corona in India: ਚੀਨ ਤੋਂ ਦੁਨੀਆ ਭਰ ਵਿਚ ਫੈਲੇ Coronavirus ਨੇ ਹੁਣ ਭਾਰਤ ‘ਤੇ ਤੇਜ਼ੀ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਰਤ ਵਿਚ Coronavirus ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 5,865 ਹੋ ਗਈ ਹੈ, ਜਦੋਂ ਕਿ 169 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਵੀਰਵਾਰ ਨੂੰ ਦੇਸ਼ ਭਰ ਵਿੱਚ Corona ਦੇ 781 ਨਵੇਂ ਕੇਸ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: Corona in Delhi: ਦਿੱਲੀ ਵਿੱਚ Corona ਦਾ ਕਹਿਰ, COVID19 ਦੇ 93 ਨਵੇਂ ਮਾਮਲੇ ਆਏ ਸਾਹਮਣੇ

ਇਹ ਇਕ ਦਿਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ Corona ਸੰਕਰਮਣ ਅੰਕੜਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਕ ਦਿਨ ਵਿਚ 598 Corona ਦੇ ਨਵੇਂ ਕੇਸ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਸਮੇਂ ਦੇਸ਼ ਵਿਚ ਹੁਣ ਤੱਕ Coronavirus ਦੇ ਮਰੀਜ਼ਾਂ ਦੀ ਗਿਣਤੀ 5,865 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 477 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ, ਜਦੋਂ ਕਿ 5,218 ਮਰੀਜ਼ਾਂ ਦਾ ਵੱਖਰੇ-ਵੱਖਰੇ ਹਸਪਤਾਲਾਂ ਵਿਚ ਇਲਾਜ ਕੀਤਾ ਜਾ ਰਿਹਾ ਹੈ।

ਯੂ.ਪੀ. ਵਿਚ ਪਿਛਲੇ 24 ਘੰਟਿਆਂ ਵਿਚ 51 ਨਵੇਂ ਕੇਸਾਂ ਤੋਂ ਬਾਅਦ, ਮਰੀਜ਼ਾਂ ਦੀ ਗਿਣਤੀ 410 ਹੋ ਗਈ ਹੈ। ਜਿਨ੍ਹਾਂ ਵਿੱਚੋਂ 225 ਤਬਲੀਗੀ ਜਮਾਤ ਨਾਲ ਜੁੜੇ ਹੋਏ ਹਨ। ਉਨ੍ਹਾਂ ਵਿਚੋਂ ਅਲਾਹਾਬਾਦ ਯੂਨੀਵਰਸਿਟੀ ਦਾ ਪ੍ਰੋਫੈਸਰ ਸ਼ਾਹਿਦ ਵੀ ਹੈ, ਜਿਸ ਨੇ ਲੰਮੇ ਸਮੇਂ ਤੋਂ ਜਮਾਤ ਵਿਚ ਸ਼ਾਮਲ ਹੋਣ ਬਾਰੇ ਜਾਣਕਾਰੀ ਲੁਕਾ ਕੇ ਰੱਖੀ ਸੀ। ਹੁਣ ਉਸਨੂੰ ਪਰਿਵਾਰ ਨਾਲੋਂ ਅਲੱਗ ਕਰ ਦਿੱਤਾ ਗਿਆ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ