ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਪੰਜਾਬ ਦੀ ਧਰਤੀ ਤੋਂ ਲੋਕ ਸਭਾ ਚੋਣਾਂ ਲਈ ਮੁਹਿੰਮ ਦਾ ਆਗਾਜ਼ ਕਰਨਗੇ। ਇੱਥੇ ਗੁਰਦਾਸਪੁਰ ਦੇ ਪੁੱਡਾ ਗਰਾਊਂਡ ਵਿੱਚ ਮੋਦੀ ਦੀ ਰੈਲੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੈਲੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ 8 ਹਜ਼ਾਰ ਸੁਰੱਖਿਆ ਮੁਲਾਜ਼ਮਾਂ ਦੇ ਜ਼ਿੰਮੇ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ, ਪਠਾਨਕੋਟ ਤੇ ਹੁਸ਼ਿਆਰਪੁਰ ਪੁਲਿਸ ਜ਼ਿਲ੍ਹਿਆਂ ਤੋਂ ਜਵਾਨ ਸ਼ਾਮਲ ਹਨ।
ਰੈਲੀ ਵਾਲੀ ਜਗ੍ਹਾ ਤੇ ਨੇੜੇ-ਤੇੜੇ ਕੁੱਲ ਦੋ ਸੌ ਸੀਸੀਟੀਵੀ ਕੈਮਰਿਆਂ ਤੋਂ ਇਲਾਵਾ 60 ਮੈਟਲ ਡਿਟੈਕਟਰ ਲਾਏ ਗਏ ਹਨ। ਇਸ ਦੇ ਨਾਲ ਹੀ ਬਟਾਲਾ-ਗੁਰਦਾਸਪੁਰ ਤੇ ਗੁਰਦਾਸਪੁਰ-ਪਠਾਨਕੋਟ ਕੌਮੀ ਮਾਰਗ ’ਤੇ ਵੀ ਸੀਸੀਟੀਵੀ ਕੈਮਰੇ ਲਾਏ ਹਨ। ਗੁਰਦਾਸਪੁਰ ਰੈਲੀ ਲਈ ਮੋਦੀ ਜਲੰਧਰ ਵਿੱਚ ਇੰਡੀਅਨ ਸਾਇੰਸ ਕਾਂਗਰਸ ਵਿੱਚ ਹਿੱਸਾ ਲੈਣ ਤੋਂ ਬਾਅਦ ਹੈਲੀਕਾਪਟਰ ਰਾਹੀਂ ਪੁੱਡਾ ਗਰਾਊਂਡ ਪਹੁੰਚਣਗੇ ਤੇ ਰੈਲੀ ਮਗਰੋਂ ਪਠਾਨਕੋਟ ਲਈ ਰਵਾਨਾ ਹੋਣਗੇ।.
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…