ਦੇਸ਼

Corona in Haryana: ਪੰਚਕੂਲਾ ਵਿੱਚ ਇੱਕੋ ਪਰਿਵਾਰ ਦੇ 9 ਜੀਆਂ ਦੀ ਰਿਪੋਰਟ

Corona in Haryana: ਹਰਿਆਣਾ ਦੇ ਪੰਚਕੂਲਾ ‘ਚ ਇਕ ਹੀ ਪਰਿਵਾਰ ਦੇ 9 ਲੋਕਾਂ ਦਾ Corona ਟੈਸਟ ਪਾਜ਼ੀਟਿਵ ਆਉਣ ਕਾਰਨ ਹਫੜਾ-ਦਫੜੀ ਮੱਚ ਗਈ ਹੈ। ਪੀ.ਜੀ.ਆਈ ਤੋਂ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਹੋਈ ਹੈ। ਹੁਣ ਸੰਭਾਵਨਾ ਹੈ ਕਿ ਇਸ ਪਰਿਵਾਰ ਦੇ ਸੰਪਰਕ ‘ਚ ਕਈ ਹੋਰ ਲੋਕ ਵੀ ਆਏ ਹੋਣਗੇ, ਜੋ Corona ਪਾਜ਼ੀਟਿਵ ਹੋ ਸਕਦੇ ਹਨ।

ਇਹ ਵੀ ਪੜ੍ਹੋ: Corona in Pathankot: ਪੰਜਾਬ Corona ਨੇ ਮਚਾਈ ਤਬਾਹੀ, ਪਠਾਨਕੋਟ ਵਿੱਚ 2 ਹੋਰ ਨਵੇਂ ਕੇਸ ਆਏ ਸਾਹਮਣੇ

ਪੰਚਕੂਲਾ ਦੇ ਡੀ.ਸੀ. ਮੁਕੇਸ਼ ਆਹੂਜਾ ਨੇ ਬਕਾਇਦਾ ਪੀੜਤਾਂ ਦੇ ਨਾਂ ਦੱਸਦੇ ਹੋਏ ਕਿਹਾ ਹੈ ਕਿ ਇਨ੍ਹਾਂ ਦੇ ਨਾਂ ਜਨਤਕ ਕਰਨ ਦੀ ਜਰੂਰਤ ਹੈ ਕਿਉਂਕਿ ਇਨ੍ਹਾਂ ਦੇ ਸੰਪਰਕ ‘ਚ ਜਿੰਨੇ ਵੀ ਲੋਕ ਆਏ ਹੈ, ਉਨ੍ਹਾਂ ਨੂੰ ਜਾਣਕਾਰੀ ਮਿਲ ਸਕੇ ਕਿ ਇਹ ਪਰਿਵਾਰ ਕੋਰੋਨਾ ਨਾਲ ਪੀੜਤ ਹੈ ਤਾਂ ਕਿ ਉਹ ਲੋਕ ਵੀ ਆਪਣਾ ਟੈਸਟ ਕਰਵਾ ਸਕਣ। ਪੰਚਕੂਲਾ ‘ਚ ਹੁਣ ਇੱਥੇ Corona ਦੇ ਕੁੱਲ 14 ਪੀੜਤ ਮਾਮਲੇ ਹੋ ਚੁੱਕੇ ਹਨ ਹਾਲਾਂਕਿ 2 ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਇਹ ਪਰਿਵਾਰ ਸੈਕਟਰ-15 ਦੇ ਨਿਵਾਸੀ ਹਨ, ਜਿਸ ਕਾਰਨ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਇਹ ਸਾਰੇ ਪੀੜਤ 44 ਸਾਲਾ ਮਹਿਲਾ ਮਰੀਜ਼ ਦੇ ਪਰਿਵਾਰਿਕ ਮੈਂਬਰ ਸੀ। ਸੀ.ਐੱਮ.ਓ ਡਾ. ਜਸਜੀਤ ਕੌਰ ਨੇ ਦੱਸਿਆ ਹੈ ਕਿ ਪੀੜਤ ਮਹਿਲਾਂ ਦੇ ਪਤੀ ਦੀ ਰਿਪੋਰਟ ਬੁੱਧਵਾਰ ਨੂੰ ਪਾਜ਼ੀਟਿਵ ਆਈ ਸੀ। ਵੀਰਵਾਰ ਨੂੰ ਬਾਕੀ 7 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆ ਗਈ।

ਇਹ ਵੀ ਪੜ੍ਹੋ: Corona in China: ਚੀਨ ਵਿੱਚ Corona ਦਾ ਪ੍ਰਕੋਪ ਜਾਰੀ, ਮਾਨਸਿਕ ਰੂਪ ਵਿੱਚ ਬੀਮਾਰ ਹੋ ਰਹੇ ਨੇ ਡਾਕਟਰ

ਦੱਸਣਯੋਗ ਹੈ ਕਿ ਪੂਰੇ ਦੇਸ਼ ‘ਚ ਖਤਰਨਾਕ Coronavirus ਦਾ ਕਹਿਰ ਜਾਰੀ ਹੈ। ਦੇਸ਼ ‘ਚ ਮਰੀਜ਼ਾਂ ਦਾ ਅੰਕੜਾ 12,000 ਤੋਂ ਪਾਰ ਪਹੁੰਚ ਚੁੱਕਿਆ ਹੈ ਅਤੇ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਦੇਸ਼ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 12,380 ਹੋ ਚੁੱਕੀ ਹੈ ਅਤੇ 414 ਮੌਤਾਂ ਹੋ ਚੁੱਕੀਆਂ ਹਨ ਜਦਕਿ 1489 ਲੋਕ ਠੀਕ ਵੀ ਹੋ ਚੁੱਕੇ ਹਨ ਪਰ ਹੁਣ ਪੂਰੇ ਦੇਸ਼ ‘ਚ 10,447 ਐਕਟਿਵ ਕੇਸ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago