ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਰਾਹਤ, 24 ਦਿਨਾਂ ਬਾਅਦ ਸਸਤਾ ਹੋਇਆ ਤੇਲ

Petrol-and-diesel-prices-relief

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਾਰਨ ਬੁੱਧਵਾਰ ਨੂੰ ਘਰੇਲੂ ਤੇਲ ਕੰਪਨੀਆਂ ਨੇ ਲੰਬੇ ਸਮੇਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਕੀਤੀ ਹੈ। ਅੱਜ ਡੀਜ਼ਲ 17 ਅਤੇ ਪੈਟਰੋਲ 18 ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.99 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 81.30 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 97.40 ਰੁਪਏ ਅਤੇ ਡੀਜ਼ਲ ਦੀ ਕੀਮਤ 88.42 ਰੁਪਏ ਪ੍ਰਤੀ ਲੀਟਰ ਹੈ।

 ਯੂਰਪ ਵਿਚ ਕੋਰੋਨਾ ਦੀ ਤੀਜੀ ਲਹਿਰ ਕਾਰਨ ਉੱਥੇ ਤੇਲ ਦੀ ਮੰਗ ਘਟਣ ਦੀ ਸੰਭਾਵਨਾ ਹੈ। ਨਤੀਜੇ ਵਜੋਂ ਕੱਚੇ ਤੇਲ ਦੀ ਕੀਮਤ 71 ਡਾਲਰ ਪ੍ਰਤੀ ਬੈਰਲ ਤੋਂ ਘਟ ਕੇ 64 ਡਾਲਰ ਹੋ ਗਈ। ਇਸ ਦੇ ਨਾਲ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ।

ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋਣਗੇ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਇਨ੍ਹਾਂ ਮਾਪਦੰਡਾਂ ਦੇ ਅਧਾਰ ‘ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਦੀ ਦਰ ਅਤੇ ਡੀਜ਼ਲ ਦੀ ਦਰ ਤੈਅ ਕਰਨ ਦਾ ਕੰਮ ਕਰਦੀਆਂ ਹਨ।

ਪਿਛਲੇ ਮਹੀਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 16 ਦਿਨ ਵਾਧਾ ਕੀਤਾ ਗਿਆ ਸੀ , ਜਿਸ ਕਾਰਨ ਦੋਵਾਂ ਦੀਆਂ ਕੀਮਤਾਂ ਲੱਗਭਗ ਹਰ ਸ਼ਹਿਰ ਵਿੱਚ ਆਲ ਟਾਈਮ ਉੱਚੇ ਪੱਧਰ ‘ ਤੇ ਚੱਲ ਰਹੀਆਂ ਸੀ।

ਜਾਣੋ ਤੁਹਾਡੇ ਸ਼ਹਿਰ ਵਿਚ ਕੀਮਤ ਕਿੰਨੀ ਹੈ।

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸ ਐਮ ਐਸ ਰਾਹੀਂ ਵੀ ਜਾਣ ਸਕਦੇ ਹੋ।

ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ ਤੁਹਾਨੂੰ ਆਰਐਸਪੀ ਅਤੇ ਆਪਣੇ ਸ਼ਹਿਰ ਦਾ ਕੋਡ ਲਿਖਣਾ ਹੈ ਅਤੇ ਇਸ ਨੂੰ 9224992249 ਨੰਬਰ ‘ਤੇ ਭੇਜਣਾ ਹੈ।  ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ