ਕਰਜ਼ ਦੀ ਮਾਰ ਨਾ ਝਲਦੇ ਹੋਏ ਕਿਸਾਨ ਨੇ ਦਿੱਤੀ ਜਾਨ, ਕੁਝ ਦਿਨ ਪਹਿਲਾਂ ਅੰਦੋਲਨ ਤੋਂ ਕੀਤੀ ਸੀ ਵਾਪਸੀ

A-Farmer-killed-his-innocence-under-the-pressure-of-debt

ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਮੌਕੇ ਨਰਿੰਦਰ ਸਿੰਘ ਪੁੱਤਰ ਬਖਤੌਰ ਸਿੰਘ ਦੇ ਪੁੱਤਰ ਹਰਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਉਸ ਦੇ ਪਿਤਾ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਵਿੱਚ ਜਾ ਰਹੇ ਸੀ ਤੇ ਉੱਥੋਂ ਦੇ ਮਾਹੌਲ ਨੂੰ ਵੇਖ ਕੇ ਕਾਫ਼ੀ ਪ੍ਰੇਸ਼ਾਨ ਰਹਿ ਰਿਹਾ ਸੀ |

ਸੰਘਰਸ਼ ਤੋਂ ਵਾਪਸ ਆਏ ਤੇ ਸਿਰ ਚੜ੍ਹੇ ਕਰਜ਼ੇ ਨੂੰ ਵੇਖ ਕੇ ਪ੍ਰੇਸ਼ਾਨ ਰਹਿਣ ਲੱਗੇ ਜਿੱਥੇ ਉਨ੍ਹਾਂ ਉੱਪਰ ਬਾਰਾਂ ਤੋਂ ਚੌਦਾਂ ਲੱਖ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਸੀ ਜਿਸ ਦਾ ਕਾਰਨ ਮਹਿੰਗਾਈ ਤੇ ਘਰ ਦੀਆਂ ਮਜਬੂਰੀਆਂ ਸਾਲ ਇਸ ਕਾਰਾਂ ਨੌਜੁਆਨਾਂ ਵੱਲੋਂ ਖੁਦਕੁਸ਼ੀ ਕਰ ਲਈ ਗਈ ਸਰਕਾਰ ਪਾਸੋਂ ਮੰਗ ਕਰਦੇ ਹਾਂ ਕਿ ਕਰਜ਼ਾ ਮੁਆਫ਼ ਕੀਤਾ ਜਾਵੇ |

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਕਿਸਾਨ ਕਾਫੀ ਸਮੇਂ ਤੋਂ ਸੰਘਰਸ਼ ਵਿਚ ਵੀ ਪ੍ਰੇਸ਼ਾਨ ਰਹਿੰਦਾ ਸੀ ਤੇ ਕਰਜ਼ੇ ਨੂੰ ਲੈ ਕੇ ਤੰਗ ਪ੍ਰੇਸ਼ਾਨ ਸੀ। ਇਸ ਮੌਕੇ ਜਦ ਪਿੰਡ ਦੇ ਸਰਪੰਚ ਅੰਗਰੇਜ਼ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਪਰਿਵਾਰ ਕੋਲ ਦੋ ਏਕੜ ਜ਼ਮੀਨ ਹੈ ਤੇ ਇਸ ਜ਼ਿਮੀਂਦਾਰ ਉੱਪਰ ਬਾਰਾਂ ਤੋਂ ਚੌਦਾਂ ਲੱਖ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਸੀ|

ਇਸ ਮੌਕੇ ਥਾਣਾ ਸਦਰ ਦੀ ਤਫ਼ਤੀਸ਼ ਕਰਨ ਪਹੁੰਚੇ ਪੁਲਸ ਅਧਿਕਾਰੀ ਵੰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ਦਫ਼ਾ 174 ਦੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ