ਗਾਜ਼ੀਆਬਾਦ ਵਿਖੇ ਇੱਕ ਗੁਰਦੁਆਰੇ ਦੁਆਰਾ ਆਕਸੀਜਨ ਸਾਈਕਲਿੰਡਰਾਂ ਦੀ ਮੁਫ਼ਤ ਸੇਵਾ ਸ਼ੁਰੂ ਕੀਤੀ ਗਈ

A-free-service-of-oxygen-cyclinders-was-initiated-by-a-gurudwara

ਕੋਰੋਨਾਵਾਇਰਸ ਸੰਕਰਮਣ ਦੀ ਦੂਜੀ ਲਹਿਰ ਦੇ ਖ਼ਤਰਨਾਕ ਹੋਣ ਮਗਰੋਂ ਪੂਰੇ ਦੇਸ਼ ਵਿੱਚ ਆਕਸੀਜਨ ਦੀ ਘਾਟ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਇਸ ਸਭ ਦੇ ਵਿਚਕਾਰ ਗਾਜ਼ੀਆਬਾਦ ਦੇ ਇੱਕ ਗੁਰਦੁਆਰੇ ਵਿੱਚ ਕੋਵਿਡ-19 ਸੰਕਰਮਿਤ ਮਰੀਜ਼ਾਂ ਦੀ ਮਦਦ ਲਈ ਇੱਕ ਵਿਲੱਖਣ ਸੇਵਾ ਸ਼ੁਰੂ ਕੀਤੀ ਗਈ ਹੈ।

ਗੁਰਦੁਆਰਾ ਸਾਹਿਬ ਵੱਲੋਂ ਹੈਲਪਲਾਈਨ ਨੰਬਰ 9097041313 ਜਾਰੀ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਨਾਲ ਜੁੜੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੈਲਪਲਾਈਨ ਨੰਬਰ ‘ਤੇ ਕਾਲ ਆਉਂਦੇ ਹੀ ਮਰੀਜ਼ ਕੋਲ ਗੱਡੀ ਭੇਜ ਦਿੱਤੀ ਜਾਂਦੀ ਹੈ।

ਗੁਰਦੁਆਰਾ ਸਾਹਿਬ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਦੇ ਘਰ ਵਿੱਚ ਘਰ-ਘਰ ਜਾ ਕੇ ਆਕਸੀਜਨ ਦੀ ਸਪਲਾਈ ਨਹੀਂ ਕਰ ਰਹੇ।
ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਰਾਹੀਂ ਵੱਡੇ ਆਕਸੀਜਨ ਟੈਂਕਰਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਰਤੀ ਰੇਲਵੇ ਨੇ ਬੋਕਾਰੋ ਤੋਂ ਲਖਨਊ ਲਈ ਆਕਸੀਜਨ ਰੇਲ ਵੀ ਭੇਜੀ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ