ਆਮ ਲੋਕਾਂ ਨੂੰ ਵੱਡਾ ਝਟਕਾ , ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

A-major-setback-for-the-common-man

ਇਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਤਾਰ ਅਸਮਾਨ ਨੂੰ ਛੂਹ ਰਹੀਆਂ ਹਨ ,ਓਥੇ ਹੀ ਹੁਣ ਰਸੋਈ ਗੈਸ ਸਿਲੰਡਰ ਇੱਕ ਮਹੀਨੇ ‘ਚ ਤੀਜੀ ਵਾਰ ਮਹਿੰਗਾ ਹੋਇਆ ਹੈ। ਅੱਜ ਤੋਂ ਤੁਹਾਨੂੰ ਘਰੇਲੂ ਰਸੋਈ ਗੈਸ ਲਈ ਵਧੇਰੇ ਪੈਸੇ ਖਰਚ ਕਰਨੇ ਪੈਣਗੇ।

ਹੁਣ ਸਬਸਿਡੀ ਤੋਂ ਬਾਅਦ 14.2 ਕਿਲੋਗ੍ਰਾਮ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ 769 ਰੁਪਏ ਤੋਂ ਵੱਧ ਕੇ 794 ਰੁਪਏ ਹੋ ਗਈ ਹੈ। ਵਧੀਆਂ ਹੋਈਆਂ ਕੀਮਤਾਂ ਅੱਜ ਭਾਵ 25 ਫਰਵਰੀ 2021 ਤੋਂ ਲਾਗੂ ਹੋ ਗਏ ਹਨ।

ਇਸ ਤੋਂ ਪਹਿਲਾਂ 4 ਫਰਵਰੀ ਨੂੰ 25 ਰੁਪਏ, 14 ਫਰਵਰੀ ਨੂੰ 50 ਰੁਪਏ ਦਾ ਵਾਧਾ ਹੋਇਆ ਸੀ। ਇਸ ਤਰ੍ਹਾਂ ਤਿੰਨ ਹਫ਼ਤਿਆਂ ‘ਚ 100 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ 1 ਦਸੰਬਰ ਤੋਂ ਗੈਸ ਸਿਲੰਡਰ 594 ਰੁਪਏ ਤੋਂ ਵੱਧ ਕੇ 644 ਰੁਪਏ , 1 ਜਨਵਰੀ ਨੂੰ 50 ਰੁਪਏ ਵੱਧ ਕੇ 644 ਰੁਪਏ ਵਾਲਾ ਸਿਲੰਡਰ 694 ਰੁਪਏ ਹੋ ਗਿਆ ਸੀ। ਹੁਣ ਫਰਵਰੀ ਮਹੀਨੇ ਵਿਚ ਤਿੰਨ ਵਾਰ ਵੱਧ ਕੇ ਹੁਣ ਬਿਨਾਂ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 794 ਰੁਪਏ ਹੋ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ