ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਗਾਜ਼ੀਪੁਰ ਬਾਰਡਰ ‘ਤੇ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ , ਰਾਤੋਂ-ਰਾਤ ਪਲਟੀ ਬਾਜ਼ੀ

After-Rakesh-Tikat's-tears,-large-number-of-farmers-rushed-to-the-Ghazipur-border

ਕਿਸਾਨ ਅੰਦੋਲਨ  ਹਜੇ ਵੀ ਜਾਰੀ ਹੈ | ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਇੱਕ ਵਾਰ ਫਿਰ ਕਿਸਾਨ ਅੰਦੋਲਨ ਨੇ ਜ਼ੋਰ ਫੜ ਲਿਆ ਹੈ।ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨ ਗਾਜ਼ੀਪੁਰ ਸਰਹੱਦ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ।

ਗਾਜੀਪੁਰ ਚ ਕਿਸਾਨਾਂ ਨਾਲ ਬਹੁਤ ਸਾਕਤ ਬਰਤਾਬ ਕੀਤਾ ਗਿਆ | ਕਿਸਾਨ ਆਗੂ ਰਾਕੇਸ਼ ਟਿਕੈਤ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਵੁਕ ਹੋ ਗਏ ਅਤੇ ਪੁਲਿਸ ਸਾਹਮਣੇ ਅੜ ਗਏ।  ਦੂਜੇ ਪਾਸੇ ਕਿਸਾਨਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਵੇਖਦਿਆਂ ਪੁਲਿਸ ਪਿੱਛੇ ਹਟ ਗਈ।

ਟਿਕੇਟ  ਨੇ ਖ਼ੁਦਕੁਸ਼ੀ ਦੀ ਧਮਕੀ ਦਿਤੀ ਅਤੇ ਕਿਹਾ ਕੀ ਉਹ ਤਦ ਤਕ ਪਾਣੀ ਨਹੀਂ ਪੀਣਗੇ ਜਦੋਂ ਤਕ ਪਾਣੀ ਉਨ੍ਹਾਂ ਦੇ ਪਿੰਡ ਚੋ ਨਹੀਂ ਆ ਜਾਂਦਾ | ਦੁਪਹਿਰ ਸਮੇਂ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਨੇ ਰਾਤ ਨੂੰ ਪੰਚਾਇਤ ਬੁਲਾ ਲਈ ਸੀ।

ਟਿਕੇਟ ਨੇ ਕਹਿਆ ਕਿ ਉਹ ਪੀਛੇ ਨਹੀਂ ਹਟਣਗੇ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ |ਟਿਕੈਤ ਦੇ ਭਾਵੁਕ ਹੋਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਗੁੱਸੇ ਵਿੱਚ ਆ ਗਏ। ਇੱਥੇ ਰਾਕੇਸ਼ ਟਿਕੈਤ ਦੇ ਭਰਾ ਕਿਸਾਨ ਆਗੂ ਨਰੇਸ਼ ਟਿਕੈਤ ਨੇ ਪੰਚਾਇਤ ਨੂੰ ਸੰਬੋਧਨ ਕੀਤਾ।

ਪੰਚਾਇਤ ਤੋਂ ਬਾਅਦ ਨਰੇਸ਼ ਟਿਕੈਤ ਨੇ ਐਲਾਨ ਕੀਤਾ ਕਿ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਮੁਜ਼ੱਫਰਨਗਰ ਸ਼ਹਿਰ ਦੇ ਸਰਕਾਰੀ ਇੰਟਰ ਕਾਲਜ ਵਿਖੇ ਇੱਕ ਮਹਾਂ ਪੰਚਾਇਤ ਬੁਲਾਈ ਜਾਵੇਗੀ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਣਗੇ। ਇਸ ਪੰਚਾਇਤ ਵਿਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਦੱਸਿਆ ਜਾਂਦਾ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਨਰੇਸ਼ ਟਿਕੈਤ, ਰਾਕੇਸ਼ ਟਿਕੈਤ ਦਾ ਵੱਡਾ ਭਰਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ