ਰਾਜ ਸਭਾ ‘ਚ ਕਿਸਾਨੀ ਅੰਦੋਲਨ ਨੂੰ ਲੈ ਕੇ ਹੰਗਾਮਾ , ਵਿਰੋਧੀ ਧਿਰਾਂ ਨੇ ਕੀਤਾ ਵਾਕਆਊਟ

Agitation-over-farmers'-agitation-in-Rajya-Sabha

ਕਿਸਾਨਾਂ ਦੇ ਮੁੱਦੇ ‘ਤੇ ਰਾਜ ਸਭਾ ‘ਚ ਵਿਰੋਧੀ ਧਿਰਾਂ ਸਰਕਾਰ ਨੂੰ ਲਗਾਤਾਰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਬਜਟ ਤੋਂ ਬਾਅਦ ਅੱਜ ਰਾਜ ਸਭਾ ‘ਚ ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ।

ਹਾਲਾਂਕਿ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਕੱਲ੍ਹ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਬੰਦ ਵਿਰੋਧੀ ਧਿਰਾਂ ਨੇ ਫਿਰ ਸਦਨ ਤੋਂ ਵਾਕਆਊਟ ਕੀਤਾ ਹੈ।

ਇਸ ਦੌਰਾਨ ਉਪ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਕਿਸਾਨੀ ਅੰਦੋਲਨ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ, “ਮੈਂ ਅੱਜ ਤੋਂ ਹੀ ਵਿਚਾਰ-ਵਟਾਂਦਰੇ ਦੀ ਸ਼ੁਰੂਆਤ ਕਰਨਾ ਚਾਹੁੰਦਾ ਸੀ ਪਰ ਮੈਨੂੰ ਦੱਸਿਆ ਗਿਆ ਕਿ ਇਹ ਵਿਚਾਰ- ਚਰਚਾ ਸਭ ਤੋਂ ਪਹਿਲਾਂ ਲੋਕ ਸਭਾ ਵਿੱਚ ਸ਼ੁਰੂ ਹੁੰਦੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਅਸੀਂ ਕੱਲ੍ਹ ਰਾਸ਼ਟਰਪਤੀ ਦੇ ਸੰਬੋਧਨ ‘ਤੇ ਵਿਚਾਰ ਕਰਨ ਲਈ ਸਹਿਮਤ ਹੋਏ ਹਾਂ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ