ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

alka-lamba-resigned-from-aap

ਦੇਸ਼ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਉੱਤੇ ਚਰਚਾ ਹੁੰਦੀ ਰਹਿੰਦੀ ਹੈ। ਜਿਸ ਵਿੱਚ ਇੱਕ ਹੋਰ ਮੁੱਦਾ ਸ਼ਾਮਿਲ ਹੋ ਗਿਆ ਹੈ। ਦਿੱਲੀ ਦੇ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਇਸ ਦੀ ਜਾਣਕਰੀ ਅਲਕਾ ਲਾਂਬਾ ਨੇ ਆਪਣੇ ਟਵਿੱਟਰ ਅਕਾਊਂਟ ਤੇ ਇਕ ਟਵੀਟ ਸੇਅਰ ਕਰਕੇ ਦਿੱਤੀ। ਅਲਕਾ ਲਾਂਬਾ ਨੇ ਲਿਖਿਆ ਕਿ,”ਆਪ ਨੂੰ ਗੁੱਡ ਬਾਏ ਕਹਿਣ ਦਾ ਸਮਾਂ ਆ ਗਾ ਹੈ। ਪਾਰਟੀ ਦੀ ਪ੍ਰਾਇਮਰੀ ਮੈਂਬਰਤਾ ਤੋਂ ਅਸਤੀਫ਼ਾ ਦੇ ਦਿੱਤਾ।”

 alka-lamba-resigned from aap

ਤੁਹਾਨੂੰ ਦੱਸ ਦੇਈਏ ਕਿ ਅਲਕਾ ਲਾਂਬਾ ਦੀ ਮੁਲਾਕਾਤ ਮੰਗਲਵਾਰ ਨੂੰ ਕਾਂਗਰਸ ਦੀ ਸੀਨੀਅਰ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਹੋਈ। ਜਿਸ ਤੋਂ ਬਾਅਦ ਦੂਜੇ ਦਿਨ ਹੀ ਅਲਕਾ ਲਾਂਬਾ ਨੇ ਆਪਣੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਹ ਵੀ ਖ਼ਬਰ ਸੁਨਣ ਨੂੰ ਮਿਲ ਰਹੀ ਹੈ ਕਿ ਅਲਕਾ ਲਾਂਬਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਅਲਕਾ ਲਾਂਬਾ ਨੇ ਅਗਸਤ ਦੀ ਸ਼ੁਰੂਆਤ ਵਿੱਚ ਹੀ ਫੈਸਲਾ ਕਰ ਲਿਆ ਸੀ ਕਿ ਉਹ ਜਲਦ ਹੀ ਇਸ ਅਹੁਦੇ ਤੋਂ ਅਸਤੀਫ਼ਾ ਲੈ ਲੈਣਗੇ।

ਜ਼ਰੂਰ ਪੜ੍ਹੋ: ਭਾਰਤ ਸਰਕਾਰ ਖ਼ਿਲਾਫ਼ ਫੁੱਟਿਆ ਕੰਗਨਾ ਰਣੌਤ ਦਾ ਗੁੱਸਾ

ਅਲਕਾ ਲਾਂਬਾ ਅਤੇ ਕਾਂਗਰਸ ਦੇ ਸਿਨੋਰ ਪ੍ਰਧਾਨ ਸੋਨੀਆ ਗਾਂਧੀ ਵਿਚਕਾਰ ਮੁਲਾਕਾਤ ਸੋਨੀਆ ਗਾਂਧੀ ਦੇ ਘਰ ਵਿੱਚ ਹੋਈ। ਜਿਸ ਤੋਂ ਬਾਅਦ ਅਗਲੇ ਸਾਲ ਦੀ ਸ਼ੁਰੂਆਤ ‘ਚ ਰਾਸ਼ਟਰੀ ਰਾਜਧਾਨੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਲਕਾ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਅਲਕਾ ਲਾਂਬਾ ਲੰਮੇ ਸਮੇਂ ਤੋਂ ਹੀ ਕਈ ਮੁੱਦਿਆਂ ‘ਤੇ ਨਾਰਾਜ਼ ਨਜ਼ਰ ਆ ਰਹੀ ਸੀ। ਅਤੇ ਉਹ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ।