ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਐੱਫ.ਸੀ.ਆਈ.ਦੇ ਸਾਰੇ ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

All-FCI-offices-will-be-cordoned-off-by-farmers-across-the-country-today

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 130 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਉਹ ਅੰਦੋਲਨ ਨੂੰ ਅੱਗੇ ਵਧਾਉਣਗੇ, ਪਿੱਛੇ ਹੱਟਣ ਦਾ ਸਵਾਲ ਹੀ ਨਹੀਂ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ  ਉਹ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਸੁਣੇ ਤੇ ਖੇਤੀ ਕਾਨੂੰਨ ਰੱਦ ਕਰੇ।

ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਅਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਕਿਸਾਨ ਆਪਣੀਆਂ ਫ਼ਸਲਾਂ ਦੇ ਬਣਦੇ ਮੁੱਲ ਲਈ ਚਿੰਤਿਤ ਹਨ। FCI ਸਮੇਤ ਮੁੱਖ ਖਰੀਦ ਏਜੰਸੀਆਂ ਖਰੀਦ ਤੋਂ ਮੁੱਖ ਮੋੜ ਰਹੀਆਂ ਹਨ। ਜਿਸ ਕਰਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੂਰੇ ਦੇਸ਼ ’ਚ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐੱਫ.ਸੀ.ਆਈ.) ਦੇ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ।

ਫ਼ਸਲ ਦੀ ਅਦਾਇਗੀ ਕਾਸ਼ਤਕਾਰ ਨੂੰ ਕੀਤੀ ਜਾਵੇ। ਕਿਸਾਨ ਨੂੰ ਸਿੱਧੇ ਬੈਂਕ ਖਾਤੇ ਵਿੱਚ ਅਦਾਇਗੀ ਵਾਲੇ ਪ੍ਰਬੰਧ ਨੂੰ ਹਾਲ ਦੀ ਘੜੀ ਵਿੱਚ ਵਾਪਸ ਲਿਆ ਜਾਵੇ। ਕਾਹਲੀ ਵਿੱਚ ਇਸ ਨੂੰ ਲਾਗੂ ਕਰਨਾ ਕਈ ਤਰ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਪੈਦਾ ਕਰ ਸਕਦੀ ਹੈ, ਜੋ ਕਿ ਕਿਸਾਨਾਂ ਫਸਲ ਦੀ ਕੀਮਤ ਦੀ ਅਦਾਇਗੀ ਵਿੱਚ ਅੜਿੱਕਾ ਬਣੇਂਗੀ।

 ਭਾਰਤ ਸਰਕਾਰ ਵਲੋਂ ਲਗਾਤਾਰ ਬਜਟ ਘੱਟ ਕੀਤਾ ਜਾ ਰਿਹਾ ਹੈ। ਨਾਲ ਹੀ FCI ਦੇ ਖਰੀਦ ਦੇ ਸੈਂਟਰ ਵੀ ਘੱਟ ਕੀਤੇ ਗੁਏ ਹਨ। ਸਾਡੀ ਮੰਗ ਹੈ ਕਿ FCI ਲਈ ਬਣਦਾ ਬਜਟ ਦਿੱਤਾ ਜਾਵੇ ਅਤੇ ਉਸਦਾ ਪੁਰਾ ਉਪਯੋਗ ਵੀ ਕੀਤਾ ਜਾਵੇ।

ਕਿਸਾਨ ਦੀ ਫਸਲ ਦੀ ਪ੍ਰਕਿਰਿਆ ਘੱਟੋ- ਘੱਟ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਬਾਰਦਾਨੇ ਅਤੇ ਹੋਰ ਸਹੂਲਤਾਂ ਦੀ ਘਾਟ ਕਰਕੇ ਕਿਸਾਨਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। FCI ਦੇ ਕੱਚੇ ਕਰਮਚੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ