ਕੋਰੋਨਾ ਵਾਇਰਸ ਕਾਰਨ ਅਮਰਨਾਥ ਯਾਤਰਾ ਰੱਦ

Amaranth-yatra-cancelled-due-to-corona-virus

ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਇਸ ਸਾਲ ਵੀ ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਹੈ। ਪਿਛਲੇ ਸਾਲ ਵੀ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਸੀ। ਹਾਲਾਂਕਿ ਸ਼ਰਧਾਲੂ  28 ਜੂਨ ਤੋਂ ਆਨਲਾਈਨ ਦਰਸ਼ਨ ਕਰ ਸਕਣਗੇ।

ਪਰ ਨਾਲ ਹੀ ਇਹ ਵੀ ਸਪਸ਼ਟ ਕੀਤਾ ਸੀ ਕਿ ਲੋਕਾਂ ਦੀ ਜਾਨ ਬਚਾਉਣਾ ਉਸ ਦੀ ਸਰਵਉੱਚ ਪਹਿਲ ਹੈ। ਹਿਮਾਲਿਆ ਦੇ ਉੱਚਾਈ ਵਾਲੇ ਹਿੱਸੇ ‘ਚ 3,880 ਮੀਟਰ ਉੱਚਾਈ ਤੇ ਸਥਿਤ ਭਗਵਾਨ ਸ਼ਿਵ ਦੇ ਗੁਫਾ ਮੰਦਰ ਲਈ 56 ਦਿਨਾਂ ਯਾਤਰਾ 28 ਜੂਨ ਨੂੰ ਪਹਿਲਗਾਮ ਤੇ ਬਾਲਟਾਲ ਮਾਰਗ ਤੋਂ ਸ਼ੁਰੂ ਹੋਣੀ ਸੀ ਤੇ ਇਹ ਯਾਤਰਾ 22 ਅਗਸਤ ਨੂੰ ਸਮਾਪਤ ਹੁੰਦੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ