Amit Shah Corona News: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਾਹ ਸੰਬੰਧੀ ਪ੍ਰੇਸ਼ਾਨੀ ਆਉਣ ਤੇ ਕੀਤਾ AIIMS ਵਿੱਚ ਭਰਤੀ

amit-shah-admitted-to-aiims-in-delhi

Amit Shah Corona News:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੀਂ ਦਿੱਲੀ ਸਥਿਤ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਸ) ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੂੰ ਦੇਰ ਰਾਤ ਕਰੀਬ 2 ਵਜੇ ਏਮਸ ਦੇ ਓਲਡ ਪ੍ਰਾਈਵੇਟ ਵਾਰਡ ’ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਸੰਬੰਧੀ ਪਰੇਸ਼ਾਨੀ ਆ ਰਹੀ ਸੀ, ਜਿਸ ਵਜ੍ਹਾ ਕਰ ਕੇ ਉਨ੍ਹਾਂ ਨੂੰ ਏਮਸ ’ਚ ਦਾਖ਼ਲ ਕਰਵਾਇਆ ਗਿਆ। ਏਮਸ ਦੇ ਡਾ. ਰਣਦੀਪ ਗੁਲੇਰੀਆ ਦੀ ਅਗਵਾਈ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Facebook Issue in India: ਪੱਖਪਾਤ ਦੋਸ਼ਾਂ ਵਿੱਚ ਘਿਰੀ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦਾ ਸਪਸ਼ਟੀਕਰਨ ਆਇਆ ਸਾਹਮਣੇ

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਕਾਰਨ ਅਮਿਤ ਸ਼ਾਹ ਦਾ ਮੇਦਾਂਤਾ ਹਸਪਤਾਲ ਵਿਚ ਇਲਾਜ ਚੱਲਿਆ ਸੀ। ਰਾਹਤ ਦੀ ਗੱਲ ਇਹ ਹੈ ਕਿ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੇ ਖੁਦ ਟਵੀਟ ਕਰ ਕੇ 14 ਅਗਸਤ ਨੂੰ ਸ਼ੁੱਕਰਵਾਰ ਦੀ ਸ਼ਾਮ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਟਵੀਟ ਕੀਤਾ ਸੀ ਕਿ ਮੇਰੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਮੈਂ ਪਰਮਾਤਮਾ ਦਾ ਧੰਨਵਾਦ ਕਰਦਾ ਹਾਂ ਕਿ ਇਸ ਸਮੇਂ ਜਿਨ੍ਹਾਂ ਲੋਕਾਂ ਨੇ ਮੇਰੀ ਸਿਹਤ ਲਾਭ ਲਈ ਸ਼ੁੱਭਕਾਮਨਾਵਾਂ ਦੇ ਕੇ ਮੇਰਾ ਅਤੇ ਮੇਰੇ ਪਰਿਵਾਰ ਵਾਲਿਆਂ ਨੂੰ ਹਿੰਮਤ ਦਿੱਤੀ, ਉਨ੍ਹਾਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ।

ਇਹ ਵੀ ਪੜ੍ਹੋ: Militant Attack News: ਬਾਰਾਮੂਲਾ ਅੱਤਵਾਦੀ ਹਮਲੇ ਵਿੱਚ JKP ਦਾ ਇੱਕ SPO , CRPF ਦਾ 2 ਜਵਾਨ ਸ਼ਹੀਦ, ਸਰਚ ਅਭਿਆਨ ਜਾਰੀ

ਡਾਕਟਰਾਂ ਦੀ ਸਲਾਹ ’ਤੇ ਅਜੇ ਕੁਝ ਹੋਰ ਦਿਨਾਂ ਤੱਕ ਹੋਮ ਆਈਸੋਲੇਸ਼ਨ ’ਚ ਰਹਾਂਗਾ। ਦੱਸ ਦੇਈਏ ਕਿ ਬੀਤੀ 2 ਅਗਸਤ ਨੂੰ ਹੀ ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਦੱਸਿਆ ਸੀ ਕਿ ਉਹ ਕੋਰੋਨਾ ਪਾਜ਼ੇਟਿਵ ਹਨ। ਜਾਂਚ ਰਿਪੋਰਟ ਪਾਜ਼ੇਟਿਵ ਪਾਏ ਜਾਣ ਕਾਰਨ ਉਹ ਕੁਝ ਦਿਨ ਹਸਪਤਾਲ ’ਚ ਰਹਿਣਗੇ। ਇਸ ਤੋਂ ਬਾਅਦ ਮੇਦਾਂਤਾ ਹਸਪਤਾਲ ’ਚ ਦਾਖ਼ਲ ਹੋ ਗਏ ਸਨ।

Punjabi New Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ