ਬਜਟ 2019: ਕਿਸਾਨਾਂ ਲਈ ਬਜਟ ਵਿੱਚ ਕੀਤਾ ਗਿਆ ਵੱਡਾ ਐਲਾਨ

budget for farmers

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਲਭਾਉਣ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਨੇ ਅੰਤ੍ਰਿਮ ਬਜਟ ਵਿੱਚ ਪੰਜ ਏਕੜ ਵਾਲੇ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਮਿਲੇਗੀ। ਭਾਵ ਕਿਸਾਨਾਂ ਨੂੰ 500 ਰੁਪਏ ਮਹੀਨਾ ਮਿਲੇਗਾ। ਇਹ ਰਕਮ ਸਿੱਧਾ ਖਾਤਿਆਂ ਵਿੱਚ ਆਏਗੀ। ਇਸ ਨਾਲ 12 ਕਰੋੜ ਕਿਸਾਨਾਂ ਨੂੰ ਲਾਭ ਮਿਲੇਗਾ।

Source:AbpSanjha