ਸਿੰਘੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ

Another farm worker died of a heart attack at The Singhu Border

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦਿੱਲੀ ਬਾਰਡਰ ‘ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

ਇਸ ਦੇ ਚਲਦਿਆਂ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਖੇਤ ਮਜ਼ਦੂਰ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕੁੱਝ ਦੇਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਡਡਵਿੰਡੀ ਵਿਖੇ ਪਹੁੰਚ ਜਾਵੇਗੀ।


ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 8 ਵਜੇ ਦੇ ਕਰੀਬ ਉਨ੍ਹਾਂ ਨੂੰ ਹਾਰਟ ਅਟੈਕ ਆਇਆ। ਉਨ੍ਹਾਂ ਨੂੰ ਤਰੁੰਤ ਹਸਪਤਾਲ ਪਹੁੰਚਾਇਆ ਗਿਆ। ਸਿਹਤ ਠੀਕ ਹੋਣ ਤੋਂ ਬਾਅਦ ਰਾਤ ਬਾਰਾਂ ਵਜੇ ਦੁਬਾਰਾ ਹੋਏ ਅਟੈਕ ਨਾਲ ਉਹ ਪ੍ਰਾਣ ਤਿਆਗ ਗਏ।

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਪਿਛਲੀ ਮੀਟਿੰਗ ‘ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਕਿਸਾਨਾਂ ਨੇ ਓਸੇ ਸਮੇਂ ਹੀ ਰੱਦ ਕਰ ਦਿੱਤਾ ਸੀ। ਜਿਸ ਮਗਰੋਂ ਹੁਣ ਕੇਂਦਰ ਅਤੇ ਕਿਸਾਨਾਂ ਵਿਚਾਲੇ ਡੈੱਡਲਾਕ ਬਣਿਆ ਹੋਇਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ