ਜੰਮੂ-ਕਸ਼ਮੀਰ ਦੇ ਵਿੱਚ ਹੋਈ ਹਿੱਲਜੁਲ ਨੂੰ ਲੈ ਕੇ ਜਲ, ਥਲ ਅਤੇ ਹਵਾਈ ਸੈਨਾ ਨੂੰ ਕੀਤਾ ਤਾਇਨਾਤ

ਜੰਮੂ-ਕਸ਼ਮੀਰ ਦੇ ਵਿੱਚ ਦੁਬਾਰਾ ਹੋਈ ਹਿੱਲਜੁਲ ਨੂੰ ਲੈ ਭਾਰਤ ਦੀਆਂ ਤਿੰਨੇ ਫੌਜਾਂ ਨੂੰ ਪਹਿਲੀ ਵਾਰ ਇਕੱਠਿਆਂ ਤਾਇਨਾਤ ਕੀਤਾ ਹੈ। ਜੰਮੂ-ਕਸ਼ਮੀਰ ‘ਚ ਥਲ ਸੈਨਾ, ਜਲ ਸੈਨਾ ਤੇ ਹਵਾਈ ਸੈਨਾ ਦੇ ਵਿਸ਼ੇਸ਼ ਸੰਯੁਕਤ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਸੀਨੀਅਰ ਰੱਖਿਆ ਸੂਤਰਾਂ ਦਾ ਕਹਿਣਾ ਹੈ ਕਿ ਵਿਸ਼ੇਸ਼ ਸੂਰੱਖਿਆ ਬਲਾਂ ‘ਚ ਸੈਨਾ ਦੀ ਪੈਰਾ, ਜਲ ਸੈਨਾ ਦੀ ਮਰੀਨ ਕਮਾਂਡੋਜ਼ (ਮਾਕੋਸ) ਤੇ ਭਾਰਤੀ ਹਵਾਈ ਸੈਨਾ ਦੀ ਗਰੁੜ ਸਪੈਸ਼ਲ ਫੋਰਸਜ਼ ਸ਼ਾਮਲ ਹਨ। ਕਸ਼ਮੀਰ ‘ਚ ਇਨ੍ਹਾਂ ਸੁਰੱਖਿਆ ਬਲਾਂ ਦੀ ਤਾਇਨਾਤੀ ਰੱਖਿਆ ਮੰਤਰਾਲੇ ਦੇ ਨਵਗਠਿਤ ਆਰਮਡ ਸਪੈਸ਼ਲ ਆਪਰੇਸ਼ਨਜ਼ ਡਿਵੀਜ਼ਨ ਤਹਿਤ ਕੀਤਾ ਗਿਆ ਹੈ।

ਸੂਤਰਾਂ ਨੇ ਦੱਸਿਆ ਕਿ ਤਿੰਨਾਂ ਸੈਨਾਵਾਂ ਦੇ ਵਿਸ਼ੇਸ਼ ਬਲਾਂ ਨੂੰ ਘਾਟੀ ‘ਚ ਤਾਇਨਾਤ ਕਰਨ ਦੀ ਪ੍ਰਕਿਰੀਆ ਪਹਿਲਾਂ ਹੀ ਸ਼ੁਰੂ ਕੀਤੀ ਗਈ ਸੀ। ਸਭ ਤੋਂ ਪਹਿਲਾਂ ਅਰਮੀ ਪੈਰਾ ਨੂੰ ਸ਼੍ਰੀਨਗਰ ਨੇੜੇ ਅੱਤਵਾਦ ਪ੍ਰਭਾਵਿਤ ਇਲਾਕਿਆਂ ‘ਚ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਮਾਰਕੋਸ ਤੇ ਹਵਾਈ ਸੈਨਾ ਦੇ ਬਲਾਂ ਨੂੰ ਵੀ ਜਲਦ ਹੀ ਅੱਤਵਾਦ ਵਿਰੋਧੀ ਮੁਹਿੰਮ ‘ਚ ਪੂਰੀ ਤਰ੍ਹਾਂ ਸ਼ਾਮਲ ਕਰ ਲਿਆ ਜਾਵੇਗਾ।

ਜ਼ਰੂਰ ਪੜ੍ਹੋ: ਅਮਰੀਕਾ ਦੇ ਵਿੱਚ ਭਾਰਤੀ ਵਿਦਿਆਰਥਣ ਦਾ ਜਿਨਸੀ ਸੋਸ਼ਣ ਤੋਂ ਬਾਅਦ ਕੀਤਾ ਕਤਲ

ਜਦਕਿ ਕਸ਼ਮੀਰ ਘਾਟੀ ‘ਚ ਮਾਰਕੋਸ ਤੇ ਹਵਾਈ ਸੈਨਾ ਦੀ ਛੋਟੀ ਟੀਮ ਕੰਮ ਕਰ ਰਹੀ ਹੈ। ਇਹ ਪਹਿਲੀ ਵਾਰ ਹੈ ਜਦੋਂ ਸੂਬੇ ‘ਚ ਤਿੰਨੇ ਸੈਨਾਵਾਂ ਦੇ ਜਵਾਨ ਇਕੱਠੇ ਕੰਮ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਮਾਰਕੋਸ ਕਮਾਂਡੋਜ਼ ਦੀ ਤਾਇਨਾਤੀ ਵੂਲਰ ਝੀਲ ਨੇੜੇ ਕੀਤੀ ਗਈ ਹੈ ਜਦਕਿ ਹਵਾਈ ਸੈਨਾ ਦੇ ਜਵਾਨਾਂ ਨੂੰ ਲੋਲਾਬ ਇਲਾਕੇ ਤੇ ਹਾਜਿਨ ‘ਚ ਤਾਇਨਾਤ ਕੀਤਾ ਹੈ। ਕਸ਼ਮੀਰ ‘ਚ ਸੰਯੁਕਤ ਵਿਸ਼ੇਸ਼ ਬਲਾਂ ਦੀ ਤਾਇਨਾਤੀ ਦਾ ਮੁੱਦਾ ਜਵਾਨਾਂ ਨੂੰ ਸੰਯੁਕਤ ਤੌਰ ‘ਤੇ ਕਾਰਵਾਈ ਕਰਨ ਦਾ ਮਾਹੌਲ ਦੇਣਾ ਹੈ। ਵਿਸ਼ੇਸ਼ ਬਲਾਂ ਨੇ ਦੋ ਅਹਿਮ ਟ੍ਰੇਨਿੰਗ ਸੈਸ਼ਨ ‘ਚ ਹਿੱਸਾ ਲਿਆ ਸੀ। ਪਹਿਲਾਂ ਅਭਿਆਸ ਕੱਛ ਇਲਾਕੇ ‘ਚ ਤੇ ਦੂਜਾ ਅੰਡੇਮਾਨ-ਨਿਕੋਬਾਰ ਦੀਪ ਸਮੂਹ ‘ਚ ਹੋਇਆ ਸੀ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago